ਪਿੰਡ ਸਿਹਰਾ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ ਪਿੰਡ ਸਿਹਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ
Publish Date: Wed, 14 Oct 2026 04:51 PM (IST)
Updated Date: Wed, 14 Oct 2026 04:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਸਿਹਰਾ ਵਿਖੇ ਕਰਵਾਈ ਗਈ ਜਾਗਰੂਕਤਾ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਯਾਦਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਯਾਦਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ (ਐੱਨਐੱਨਐੱਮ.) ਰਾਹੀਂ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਤੇ ਨਸ਼ਾ ਤਸਕਰੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਲਗਾਤਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਲਈ ਐਪ ਦੀ ਵਰਤੋਂ ਬਾਰੇ ਵੀ ਸਮਝਾਇਆ ਜਾਂਦਾ ਹੈ। ਮੀਟਿੰਗ ਵਿਚ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਪਿੰਡ ਸਿਹਰਾ ਦੇ ਵਸਨੀਕਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਆਕੜੀ, ਲੱਕੀ ਗੋਪਾਲਪੁਰ, ਜਸਵੀਰ ਗੁੱਜਰ, ਭਗਵੰਤ ਸਿੰਘ ਸੇਹਰਾ, ਸਾਬਕਾ ਸਰਪੰਚ ਹਰਕੀਤ ਸਿੰਘ ਸਿਹਰਾ, ਕਿਸਾਨ ਆਗੂ ਗੁਰਚਰਨ ਸਿੰਘ ਸੇਹਰਾ, ਪੰਚ ਸਾਹਿਬਾਨ ਅਤੇ ਪਿੰਡ ਵਾਸੀ ਮੌਜੂਦ ਸਨ।