ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ
ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ
Publish Date: Fri, 06 Feb 2026 04:01 PM (IST)
Updated Date: Sat, 07 Feb 2026 03:59 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਇੰਜੀਨੀਅਰ ਧਰਮ ਸੋਨੀ, ਐੱਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤਰੀ ਦਫ਼ਤਰ ਤੋਂ ਇੰਜੀਨੀਅਰ ਰਿਤਾਕਸ਼ੀ ਧਾਰੀਵਾਲ ਦੇ ਨਾਲ, ਸੰਗਰੂਰ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤਕ ਪਹੁੰਚ ਕੀਤੀ ਤੇ ਲਾਊਡ ਸਪੀਕਰਾਂ ਦੀ ਵਰਤੋਂ ਕਾਰਨ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨਾਲ ਸਬੰਧਤ ਮੁੱਦਿਆਂ ਤੇ ਚਰਚਾ ਕਰਨ ਲਈ ਸਬੰਧਤ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਪ੍ਰਤੀਨਿਧੀਆਂ ਨੂੰ ਸ਼ੋਰ ਪ੍ਰਦੂਸ਼ਣ ਦੇ ਜਨਤਕ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਆਮ ਲੋਕਾਂ ਨੂੰ ਅਸੁਵਿਧਾ ਤੋਂ ਬਚਣ ਲਈ ਪ੍ਰਵਾਨਿਤ ਆਵਾਜ਼ ਪੱਧਰ ਨੂੰ ਬਣਾਈ ਰੱਖਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਇਸ ਮੌਕੇ ਅਧਿਕਾਰੀਆਂ ਨੇ ਪ੍ਰਵਾਨਿਤ ਆਵਾਜ਼ ਪੱਧਰ ਅਤੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਬਾਬਤ ਵੱਖ-ਵੱਖ ਕਾਗਜ਼ਾਤ ਵੱਖ ਵੱਖ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨੂੰ ਜਾਗਰੂਕਤਾ ਅਤੇ ਪਾਲਣਾ ਹਿਤ ਸੌਂਪੇ।