ਪੋਕਸੋ ਐਕਟ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਕੀਤਾ ਜਾਗਰੂਕ
ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਕੀਤਾ ਜਾਗਰੂਕ
Publish Date: Thu, 19 Feb 2026 06:10 PM (IST)
Updated Date: Fri, 20 Feb 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਪੂਰੀ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿੱਚ ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਡੀਏਵੀ ਪਬਲਿਕ ਸਕੂਲ, ਸੁਨਾਮ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨਾਲ ਸਬੰਧਤ ਲਿੰਗ ਅਪਰਾਧਾਂ ਤੋਂ ਸੁਰੱਖਿਆ ਲਈ ਬਣੇ ਕਾਨੂੰਨੀ ਪ੍ਰਾਵਧਾਨਾਂ ਬਾਰੇ ਸਮਝਾਇਆ ਗਿਆ ਅਤੇ ਚੰਗੀ ਤੇ ਮਾੜੀ ਛੂਹ ਦੀ ਪਹਿਚਾਣ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਬੱਚਿਆਂ ਦੇ ਮੁੱਢਲੇ ਅਧਿਕਾਰਾਂ ਜਿਵੇਂ ਸੁਰੱਖਿਆ ਦਾ ਅਧਿਕਾਰ, ਸਿੱਖਿਆ ਦਾ ਅਧਿਕਾਰ, ਸਨਮਾਨ ਨਾਲ ਜੀਵਨ ਜੀਊਣ ਦਾ ਅਧਿਕਾਰ ਅਤੇ ਸ਼ੋਸ਼ਣ ਤੋਂ ਬਚਾਅ ਦੇ ਅਧਿਕਾਰ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਡਿਜ਼ਿਟਲ ਯੁੱਗ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਅਣਜਾਣ ਵਿਅਕਤੀਆਂ ਨਾਲ ਜਾਣਕਾਰੀ ਸਾਂਝੀ ਨਾ ਕਰਨ ਅਤੇ ਆਨਲਾਈਨ ਖਤਰਿਆਂ ਤੋਂ ਸਚੇਤ ਰਹਿਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਕੂਲ ਪੱਧਰ ’ਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਬਹੁਤ ਜ਼ਰੂਰੀ ਹਨ, ਤਾਂ ਜੋ ਬੱਚੇ ਆਪਣੇ ਅਧਿਕਾਰਾਂ ਬਾਰੇ ਸੁਚੇਤ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਅਪਰਾਧ ਤੋਂ ਆਪਣੇ ਆਪ ਨੂੰ ਬਚਾ ਸਕਣ।