
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅੱਖਾਂ ਜਾਂਚ ਦਾ ਮੁਫਤ ਕੈਂਪ ਲਗਾਇਆ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਨਵਾਂ ਫਤਿਹਪੁਰ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਦੱਸਿਆ ਕਿ ਕੈਂਪ ਵਿਚ ਸਥਾਨਕ ਵਾਸੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਲੋਕਾਂ ਨੇ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਸੰਪੂਰਨ ਅੱਖਾਂ ਦੀ ਜਾਂਚ ਦਾ ਲਾਭ ਲਿਆ। ਕੈਂਪ ਦੌਰਾਨ ਨਜ਼ਰ ਦੀ ਜਾਂਚ, ਮੋਤੀਆਬਿੰਦ, ਗਲੂਕੋਮਾ ਤੇ ਰਿਫਰੈਕਟਿਵ ਗਲਤੀਆਂ ਵਰਗੀਆਂ ਆਮ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਗਈ ਅਤੇ ਅੱਖਾਂ ਦੀ ਸੰਭਾਲ ਬਾਰੇ ਸਲਾਹ ਦਿੱਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ.ਗੁਰਪ੍ਰੀਤ ਨਾਗਰਾ ਨੇ ਦੱਸਿਆ ਕਿ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਬਾਰੇ ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਪਿੰਡ ਨਵਾਂ ਫਤੇਹਪੁਰ ਵਿਖੇ 37 ਦੇ ਲਗਭਗ ਲੋੜਵੰਦ ਮਰੀਜ਼ਾਂ ਨੂੰ ਐਨਕਾਂ ਵੰਡੀਆਂ ਗਈਆਂ ਤੇ 3 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ 17 ਅਗਸਤ ਨੂੰ ਪਿੰਡ ਦਾਯਾਗੜ੍ਹ ਵਿਖੇ ਅੱਖਾਂ ਦੀ ਜਾਂਚ ਦਾ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਕੈਂਪ ਦੇ ਦੌਰਾਨ ਮਰੀਜ਼ਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਵੀ ਬਣਾਏ ਗਏ। ਇਸ ਮੌਕੇ ਅੱਖਾਂ ਦੇ ਮਾਹਿਰ ਡਾ.ਪ੍ਰਿਯਾ ਮਿੱਤਲ, ਡਾ.ਜੈਸਮੀਨ, ਲਵਲੀਨ ਸ਼ਰਮਾ ਅਪਥੈਲਮਿਕ ਅਫਸਰ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।