ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਿਖੇਵਿਦਾਇਗੀ ਪਾਰਟੀ ਦਾ ਆਯੋਜਨ
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਿਖੇਵਿਦਾਇਗੀ ਪਾਰਟੀ ਦਾ ਆਯੋਜਨ
Publish Date: Sun, 01 Feb 2026 04:22 PM (IST)
Updated Date: Sun, 01 Feb 2026 04:25 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ’ਚ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਸਕਿੱਟਾਂ ਆਦਿ ਪੇਸ਼ ਕੀਤੀਆਂ। 11ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਹੋਣਹਾਰ ਵਿਦਿਆਰਥੀ ਜਗਦੀਪ ਸਿੰਘ ਨੂੰ ਮਿਸਟਰ ਬੀ. ਬੀ. ਐੱਸ. ਬੀ.ਸਕੂਲ ਅਤੇ ਵਿਦਿਆਰਥਣ ਕਰਮਜੀਤ ਕੌਰ ਨੂੰ ਮਿਸ ਬੀਬੀਐੱਸਬੀ ਸਕੂਲ ਨਾਲ ਸਨਮਾਨਿਤ ਕੀਤਾ ਗਿਆ। ਜੋਬਨਪ੍ਰੀਤ ਸਿੰਘ ਨੂੰ ਪੂਰੇ ਸਾਲ ਵਿਚ ਸਭ ਤੋਂ ਵੱਧਹਾਜ਼ਰੀਆਂ ਪ੍ਰਾਪਤ ਕਰਨ ਵਾਲਾ ਵਿਦਿਆਰਥਣਾਂਅਤੇ ਅਨੁਸ਼ਾਸਨ/ਸਾਦਗੀ ਵਿਚ ਰਹਿਣ ਵਾਲੀ ਵਿਦਿਆਰਥੀਰਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਅੱਲ ਰਾਊਂਡਰ ਅਰਸ਼ਪ੍ਰੀਤ ਕੌਰ, ਕਿਰਨਜੋਤ ਕੌਰ ਨੂੰ ਸਪੈਸ਼ਲ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਪ੍ਰਧਾਨ ਸ. ਪਰਦਮਨ ਸਿੰਘ ਵਿਰਕ, ਸਮੂਹ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਹਾਜ਼ਰ ਸਨ।