- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਿੱਖ ਕੌਮ ਦੇ ਮਹਾਨ ਜਰਨੈਲ ਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਿੱਤ ਸਾਹਿਬ ਸ਼ਹੀਦਾਂ ਸਿੰਘਾਂ ਫਤਹਿਪੁਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਧਾਰਮਿਕ ਸਮਾਗਮ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਗੁਰਦੁਆਰਾ ਥੜ੍ਹਾ ਸਾਹਿਬ ਦੇ ਮੁਖੀ ਬਾਬਾ ਵਿਸ਼ਵਪ੍ਰਤਾਪ ਸਿੰਘ, ਭਾਜਪਾ ਦੇ ਹਲਕਾ ਮੁਖੀ ਸੁਰਿੰਦਰ ਸਿੰਘ ਖੇੜਕੀ ਸਮੇਤ ਪ੍ਰੁਮੁੱਖ ਹਸਤੀਆਂ ਨੇ ਸ਼ਿਰਕਤ ਕੀਤੀ ਤੇ ਗੁਰਬਾਣੀ ਸਰਵਨ ਕੀਤੀ। ਇਸ ਮੌਕੇ ਸਜਾਏ ਧਾਰਮਿਕ ਸਮਾਗਮ ਵਿਚ ਗਿਆਨੀ ਸੁਖਵਿੰਦਰ ਸਿੰਘ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗਿਆਨੀ ਅਤਰ ਸਿੰਘ ਦਲੇਰ, ਸੰਤ ਬਾਬਾ ਹਰਬੇਅੰਤ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਮਸਤੂਆਣਾ ਸਾਹਿਬ, ਬਾਬਾ ਭਰਪੂਰ ਸਿੰਘ, ਕਥਾਵਾਚਕ ਭਾਈ ਬੇਅੰਤ ਸਿੰਘ, ਬਾਬਾ ਗੁਲਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਬੀਬਾ ਮਨਪ੍ਰੀਤ ਕੌਰ, ਬਾਬਾ ਰਣਜੋਤ, ਭਾਈ ਇੰਦਰਜੀਤ ਸਿੰਘ ਕੁੰਨਰਾ, ਭਾਈ ਚਾਣਕ ਸਿੰਘ ਤੇ ਬਾਬਾ ਬਲਜੀਤ ਸਿੰਘ ਫਕਰ ਅਤੇ ਰਾਗੀ, ਢਾਡੀ ਤੇ ਪ੍ਰਚਾਰਕ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਧਾਰਮਿਕ ਦੀਵਾਨਾਂ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਸੰਘਰਸ਼, ਕੁਰਬਾਨੀ ਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਲਾਸਾਨੀ ਯੋਗਦਾਨ ਯਾਦ ਕੀਤਾ। ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਜ਼ੁਲਮ ਵਿਰੁੱਧ ਡਟਣ, ਨਿਆਂ ਅਤੇ ਹੱਕ-ਸੱਚ ਲਈ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ।