ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 01 Apr 2026 05:09 PM (IST)
Updated Date: Wed, 01 Apr 2026 05:13 PM (IST)
ਭਾਰਤ ਭੂਸ਼ਨ, ਪੰਜਾਬੀ ਜਾਗਰਣ, ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਦੌਰਾਨ ਏ-ਵਨ ਗ੍ਰੇਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਬੱਚਿਆਂ ਦੇ ਨਤੀਜਿਆਂ ਨੂੰ ਵੇਖ ਕੇ ਮਾਪਿਆਂ ਵੱਲੋਂ ਸਮੂਹ ਸਕੂਲ ਸਟਾਫ ਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਕਮੇਟੀ ਪ੍ਰਧਾਨ ਪ੍ਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਕਮੇਟੀ ਮੈਂਬਰ ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ, ਸਕੂਲ ਪਿ੍ਰੰਸੀਪਲ ਸੁਨੀਤਾ ਰਾਣੀ, ਅਕਾਉਂਟੈਂਟ ਬਲਬੀਰ ਸਿੰਘ ਧਾਰੀਵਾਲ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।