ਜ਼ੋਨਲ ਸਕੂਲ ਖੇਡਾਂ ’ਚ ਬਾਬਾ ਬੰਦਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਜ਼ੋਨਲ ਸਕੂਲ ਖੇਡਾਂ ’ਚ ਬਾਬਾ ਬੰਦਾ ਸਿੰਘ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
Publish Date: Fri, 25 Sep 2026 04:43 PM (IST)
Updated Date: Fri, 25 Sep 2026 04:45 PM (IST)
ਫੋਟੋ 25ਪੀਟੀਐਲ: 9: ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪਬਲਿਕ ਕਾਲਜ ਵਿਖੇ ਕਰਵਾਈਆਂ ਗਈਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫਤਿਹਪੁਰ ਸਮਾਣਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ 9 ਮੈਡਲ ਹਾਸਲ ਕੀਤੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ’ਚੋਂ ਕਮਲਪ੍ਰੀਤ ਕੌਰ ਨੇ ਐਥਲੈਟਿਕਸ ਵਿਚ 1 ਸੋਨੇ ਤੇ 2 ਕਾਂਸੀ ਦੇ ਤਗਮੇ, ਪਰਨੀਤ ਕੌਰ ਨੇ ਸ਼ਾਟ ਪੁੱਟ ਵਿਚ ਕਾਂਸੀ ਦਾ ਤਗਮਾ, ਚੈਲਸੀ ਨੇ ਸ਼ਾਟ ਪੁੱਟ ਵਿਚ ਚਾਂਦੀ ਦਾ ਤਗਮਾ, ਗੁਰਰਹਿਮਤ ਕੌਰ ਨੇ 200 ਮੀਟਰ ਦੌੜ ਵਿੱਚ ਸੋਨੇ ਦਾ ਤਗਮਾ, ਅਵਨੀਤ ਕੌਰ ਨੇ ਸ਼ਾਟ ਪੁੱਟ ਵਿਚ ਚਾਂਦੀ ਤੇ ਡਿਸਕਸ ਥਰੋ ਵਿਚ ਕਾਂਸੀ ਦਾ ਤਗਮਾ, ਜਦ ਕਿ ਏਕਮਪ੍ਰੀਤ ਸਿੰਘ ਨੇ ਸ਼ਾਟ ਪੁੱਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਤੇ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਰਾਣੀ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।