ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਨੂੰ ਕੀਤਾ ਸਨਮਾਨਿਤ
ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਨੂੰ ਕੀਤਾ ਸਨਮਾਨਿਤ
Publish Date: Mon, 09 Feb 2026 04:32 PM (IST)
Updated Date: Mon, 09 Feb 2026 04:35 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਮਾਜ ਸੇਵਾ ਦੇ ਖੇਤਰ ਵਿਚ ਨਿੱਗਰ ਪੈੜ੍ਹਾਂ ਪਾਉਣ ਵਾਲੇ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਵੱਲੋਂ ਪਿੰਡ ਖੇੜੀ ਮੁਸਲਮਾਨੀ ਵਿਖੇ ਹੋਏ ਸਮਾਗਮ ਮੌਕੇ ਲੋਈ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਿਸ਼ਨਰੀ ਆਗੂ ਤੇ ਸਟਾਰ ਬਲੱਡ ਡੋਨਰ ਭਾਈ ਰਵਿੰਦਰ ਸਿੰਘ ਭਾਂਖਰ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਧਤੌਂਦਾ, ਭਾਈ ਪ੍ਰੇਮ ਸਿੰਘ ਖਾਲਸਾ, ਗੀਤਕਾਰ ਗੁਰਜੰਟ ਸਿੰਘ ਤੇ ਪਰਮਿੰਦਰ ਹੁਰਾਂ ਨੇ ਸਾਂਝੇ ਤੌਰ ’ਤੇ ਕੀਤਾ ਗਿਆ। ਸਮਾਗਮ ਦੌਰਾਨ ਬਾਬਾ ਦਰਸ਼ਨ ਸਿੰਘ ਮੂਲੇਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਆ। ਜ਼ਿਕਰਯੋਗ ਹੈ ਕਿ ਬਾਬਾ ਗੁਲਾਬ ਸਿੰਘ ਸੰਗਤਾਂ ਨੂੰ ਗੁਰੂ ਲੜ ਲੱਗਣ, ਨਸ਼ਿਆਂ ਤੋਂ ਦੂਰ ਰਹਿਣ, ਤੰਦਰੁਸਤ ਇਨਸਾਨ ਜਿਊਂਦੇ ਜੀਅ ਤਿੰਨ ਜਾਂ ਚਾਰ ਮਹੀਨਿਆਂ ਬਾਅਦ ਖੂਨਦਾਨ ਕਰਨ ਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।