- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ ਉਪਰੰਤ ਅਲੌਹਰਾਂ ਸਾਹਿਬ ਪਹੁੰਚੇ ਬਾਬਾ ਨਰਿੰਦਰ ਸਿੰਘ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਵਿਦੇਸ਼ ਅਮਰੀਕਾ ਅਤੇ ਕੈਨੇਡਾ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਮਹਾਰਾਜ ਦੇ ਚਰਨ ਸੇਵਕ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਟਰੱਸਟ ਦੇ ਡਿਪਟੀ ਚੇਅਰਮੈਨ ਬਾਬਾ ਨਰਿੰਦਰ ਸਿੰਘ ਜੀ ਦੇ ਅਲੌਹਰਾਂ ਸਾਹਿਬ (ਕੋਠੀ ਸਾਹਿਬ) ਪਹੁੰਚਣ ’ਤੇ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਅਲੌਹਰਾਂ ਸਾਹਿਬ ਵਿਖੇ ਉਨ੍ਹਾਂ ਦੇ ਪੁੱਜਣ ’ਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲਾ ਨਾਨੋਕੀ ਦੀ ਅਗਵਾਈ ਹੇਠ ਜਥੇਬੰਦੀ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੇ ਬਾਬਾ ਨਰਿੰਦਰ ਸਿੰਘ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਨੇ ਬਾਬਾ ਨਰਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ ਸਾਂਝੇ ਕੀਤੇ। ਦੱਸਿਆ ਗਿਆ ਕਿ ਵਿਦੇਸ਼ ਦੌਰੇ ਦੌਰਾਨ ਵੱਖ-ਵੱਖ ਸੰਸਥਾਵਾਂ ਵੱਲੋਂ ਸੇਵਾ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਬਾਬਾ ਨਰਿੰਦਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਧਾਰਨ, ਬਿੱਲੂ ਭਲਵਾਨ ਚਾਸਵਾਲ, ਜਸਵੰਤ ਸਿੰਘ ਗਾਂਧੀ, ਹਰਦੀਪ ਸਿੰਘ ਘੁੱਲਾ, ਗੁਰਜੰਤ ਸਿੰਘ ਸਹੌਲੀ, ਗੁਰਧਿਆਨ ਸਿੰਘ, ਕੁਲਦੀਪ ਸਿੰਘ, ਹੈਪੀ ਮਾਂਗੇਵਾਲ, ਸੋਨੀ ਭੜੀ, ਜਤਿੰਦਰ ਸਿੰਘ ਬੁੱਟਰ, ਸੋਢੀ ਸਾਧੋਹੇੜੀ ਅਤੇ ਰਾਜੂ ਦੁਲੱਦੀ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ, ਕਿਸਾਨ ਆਗੂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।