ਜਗਨਾਰ ਸਿੰਘ ਦੁਲੱਦੀ, ਨਾਭਾ

ਅੱਜ ਸਥਾਨਕ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਸਮੇਤ ਐਸ.ਸੀ./ਬੀ.ਸੀ. ਭਾਈਚਾਰੇ ਦੀ ਇਕੱਤਰਤਾ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਬਾਬੂ ਕਬੀਰ ਦਾਸ ਨੇ ਕਿਹਾ ਕਿ ਕਾਂਗਰਸੀ ਮੰਤਰੀ ਜਿਸ ਦਾ ਨਾਮ 64 ਕਰੋੜ ਰੁਪਏ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਵਿਚ ਸਾਹਮਣੇ ਆਇਆ ਸੀ, ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਨਵੰਬਰ ਨੂੰ ਮੰਤਰੀ ਖ਼ਿਲਾਫ਼ ਪਟਿਆਲਾ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਇਸ ਦੌਰਾਨ ਅਕਾਲੀ ਦਲ ਵਲੋਂ ਇਸ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵੀ ਕੀਤੀ ਜਾਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਰੜੇ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਾਰਵਾਈ ਦੀ ਮੰਗ ਕੀਤੀ। ਬਾਬੂ ਕਬੀਰ ਦਾਸ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਵੱਲੋਂ ਮੰਤਰੀ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਪ੍ਰੰਤੂ ਅੱਜ ਵੀ ਸਮੂਹ ਵਿਰੋਧੀ ਪਾਰਟੀਆਂ ਘੁਟਾਲੇ ਸਬੰਧੀ ਮੰਤਰੀ ਧਰਮਸੋਤ ਦੇ ਅਸਤੀਫੇ ਦੇ ਨਾਲ-ਨਾਲ ਸੀਬੀਆਈ ਜਾਂਚ ਦੀ ਮੰਗ ਕਰ ਰਹੀਆਂ ਹਨ। ਅੱਜ ਦੀ ਇਕੱਤਰਤਾ ਵਿਚ ਸ਼ਹਿਰੀ ਪ੍ਰਧਾਨ ਰਾਜੇਸ਼ ਬਾਂਸਲ ਬੱਬੂ, ਧਰਮ ਸਿੰਘ ਧਾਰੋਂਕੀ, ਦਿਹਾਤੀ ਪ੍ਰਧਾਨ ਗੁਰਮੀਤ ਸਿੰਘ ਕੋਟ, ਰਮੇਸ਼ ਗੁਪਤਾ, ਵਿਕਰਮਜੀਤ ਚੌਹਾਨ,ਸ਼ਮਸ਼ੇਰ ਸਿੰਘ ਚੌਧਰੀਮਾਜਰਾ,ਅਮਿ੍ਤਪਾਲ ਸਿੰਘ ਚੌਹਾਨ, ਸੁਖਵਿੰਦਰ,ਬਲਜਿੰਦਰ ਸਿੰਘ ਬੱਬੂ ਭਾਦਸੋਂ, ਦਰਬਾਰਾ ਸਿੰਘ ਖਟੜਾ,ਸੰਜੀਵ ਸੂਦ ਸੁਨੂੰ, ਸਤਨਾਮ ਸਿੰਘ ਸੰਧੂ, ਕੁਲਵੰਤ ਸਿੰਘ ਸੁੱਖੇਵਾਲ,ਬਲਵਿੰਦਰ ਰਵੀ, ਬਬਲੂ ਖੋਰਾ,ਬਹਾਦਰ ਸਿੰਘ ਲੱਧਾਹੇੜੀ, ਰਵਿੰਦਰ ਸ਼ਰਮਾ ਦੁਲੱਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਐਸ.ਸੀ./ਬੀ.ਸੀ. ਭਾਈਚਾਰੇ ਦੇ ਲੋਕ ਹਾਜ਼ਰ ਸਨ।