ਮੁਖਮੇਲਪੁਰ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Publish Date: Sat, 11 Apr 2026 05:07 PM (IST)
Updated Date: Sat, 11 Apr 2026 05:09 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਆਗੂਆਂ ਨੂੰ ਇਕਜੁੱਟ ਕਰਨ ਦੇ ਯਤਨ ਤੇਜ਼ ਹੋ ਰਹੇ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਦੀ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬੀਬੀ ਮੁਖਮੇਲਪੁਰ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ। ਯਾਦ ਰਹੇ ਕਿ ਬੀਬੀ ਹਰਪ੍ਰੀਤ ਕੌਰ ਨੇ 2012 ਵਿਚ ਹਲਕਾ ਘਨੌਰ ਤੋਂ ਵਿਧਾਇਕ ਵਜੋਂ ਜਿੱਤ ਦਰਜ ਕੀਤੀ ਸੀ ਅਤੇ ਪਾਰਟੀ ਵਿੱਚ ਉਹਨਾਂ ਦੀ ਲੰਬੇ ਸਮੇਂ ਤੋਂ ਮਜ਼ਬੂਤ ਪਕੜ ਰਹੀ ਹੈ। ਪਾਰਟੀ ਅੰਦਰੂਨੀ ਸਰੋਤਾਂ ਮੁਤਾਬਕ ਮੁਖਮੇਲਪੁਰ ਪਰਿਵਾਰ ਬਾਦਲ ਪਰਿਵਾਰ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਬੀਬੀ ਹਰਪ੍ਰੀਤ ਕੌਰ ਦਾ ਪੰਥ, ਪੰਜਾਬ ਅਤੇ ਪਾਰਟੀ ਪ੍ਰਤੀ ਯੋਗਦਾਨ ਹਮੇਸ਼ਾ ਹੀ ਮਿਸਾਲੀ ਰਿਹਾ ਹੈ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ। ਇਸ ਮੌਕੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਅਮਰਜੀਤ ਸਿੰਘ ਪੰਜਰਥ, ਡਾ. ਪਰਨੀਤ ਕੌਰ, ਫੌਜਿੰਦਰ ਸਿੰਘ ਮੁਖਮੇਲਪੁਰ, ਕਰਨੈਲ ਸਿੰਘ ਮੁਖਮੇਲਪੁਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਪਰਮਬੰਸ ਸਿੰਘ ਰੁਮਾਣਾ, ਕਬੀਰ ਦਾਸ, ਜਗਮੀਤ ਸਿੰਘ ਹਰਿਆਊ, ਅਮਿਤ ਸਿੰਘ ਰਾਠੀ, ਸਿਮਰਜੋਤ ਸਿੰਘ ਢਿੱਲੋਂ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।