ਕੇਂਦਰ ਦੀਆਂ ਸਹੂਲਤਾਂ ਲੋਕਾਂ ਤੱਕ ਨਹੀਂ ਪੁੱਜ ਰਹੀਆਂ : ਪ੍ਰੋ. ਬਡੂੰਗਰ
ਕੇਂਦਰ ਦੀਆਂ ਸਹੂਲਤਾਂ ਗ਼ਰੀਬੀ ਰੇਖਾਂ ਤੋਂ ਹੇਠ ਰਹਿ ਰਹੇ ਲੋਕਾਂ ਤੱਕ ਨਹੀਂ ਪੁੱਜ ਰਹੀਆਂ : ਪ੍ਰੋ. ਬਡੂੰਗਰ
Publish Date: Tue, 31 Mar 2026 04:47 PM (IST)
Updated Date: Tue, 31 Mar 2026 04:49 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਦੀਆਂ ਸਹੂਲਤਾਂ ਅੱਜ ਵੀ ਗਰੀਬੀ ਰੇਖਾਂ ਤੋਂ ਹੇਠਾਂ ਰਹਿ ਰਹੇ ਲੋਕਾਂ ਤੱਕ ਨਹੀਂ ਪੁੱਜ ਰਹੀਆਂ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰ ਵਾਰ ਆਪਣੇ ਭਾਸ਼ਣਾਂ ਵਿਚ ਕਿਹਾ ਕਿ 140 ਕਰੋੜ ਦੀ ਆਬਾਦੀ ’ਚੋਂ ਅਜੇ ਵੀ 80 ਕਰੋੜ ਭਾਰਤ ਦੇ ਲੋਕ ਗ਼ਰੀਬੀ ਰੇਖਾਂ ਤੋਂ ਹਨ ,ਇਸ ਦੇ ਬਾਵਜੂਦ 80 ਕਰੋੜਾਂ ਲੋਕਾਂ ਅੱਜ ਵੀ ਕੁਲੀ, ਗੁਲੀ ਅਤੇ ਜੁਲੀ, ਵਰਗੀਆਂ ਮੁੱਢਲੀਆਂ ਸਹੂਲਤਾਂ ਨਹੀਂ ਪੁੱਜ ਰਹੀਆਂ। ਪ੍ਰੋ. ਬਡੂੰਗਰ ਨੇ ਕਿਹਾ ਕਿ ਵਿੱਤ ਮੰਤਰੀ ਬੀਬੀ ਨਿਰਮਲਾ ਸੀਤਾਰਮਨ ਦੇ ਬਿਆਨ ਦਾ ਉਹ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਬਜਟੀ ਘਾਟੇ ਅਤੇ ਘਰੇਲੂ ਲੋੜਾਂ ਦੀ ਪੂਰਤੀ ਲਈ ਭਾਵੇਂ ਚਾਰ ਲੱਖ ਹਜ਼ਾਰ ਕਰੋੜ ਦਾ ਕਰਜ਼ਾ ਖੁੱਲ੍ਹੀ ਮਾਰਕੀਟ ’ਚ ਭਾਰੀ ਵਿਆਜ ਦਰਾਂ ’ਤੇ ਲਿਆ ਜਾ ਸਕੇਗਾ, ਭਾਵੇਂ ਲੋਕ ਹਿੱਤਾਂ ਲਈ ਇਹ ਹੰਭਲਾ ਸ਼ਲਾਘਾਯੋਗ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਨੂੰ ਤੀਸਰੀ ਵੱਡੀ ਆਰਥਿਕ ਸ਼ਕਤੀ ਬਣਾਉਣ ਅਤੇ 2047 ਤੱਕ ਵਿਕਸਤ ਭਾਰਤ ਬਣਾਉਣ ਦਾ ਭਰੋਸਾ ਤਾਂ ਦਿੱਤਾ ਜਾ ਰਿਹਾ ਹੈ, ਪਰ ਅਜੇ ਵੀ ਸਥਿਤੀ ਲੋਕਾਂ ਵਿਚ ਭੰਬਲਭੂਸਾ ਪੈਦਾ ਕਰਨੀ ਵਾਲੀ ਬਣੀ ਹੋਈ ਹੈ। ਇਸ ਲਈ ਕੇਂਦਰੀ ਸਰਕਾਰ ਨੂੰ ਲੋਕਾਂ ਸਾਹਮਣੇ ਗ਼ਰੀਬੀ ਰੇਖਾਂ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਨੇ ਕਿਹਾ ਕਿ ਅਮਰੀਕਾ ਈਰਾਨ ਜੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ’ਚ ਵੱਡੀ ਰਾਹਤ ਦੇ ਕੇ ਭਾਰਤ ਦੇ ਲੋਕਾਂ ਨੂੰ ਸਹੂਲਤ ਦੇਣਾ ਵੀ ਸ਼ਲਾਘਾਯੋਗ ਕਦਮ ਹੈ।