ਪੱਤਰ ਪ੍ਰਰੇਰਕ, ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਕਲੈਰੀਕਲ ਐਸੋਸੀਏਸ਼ਨ ਦੀ ਜਰਨਲ ਬਾਡੀ ਦੀ ਮੀਟਿੰਗ ਅੱਜ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਹੋਈ। ਜਿਸ ਵਿਚ ਯੂਨੀਅਨ ਦੇ ਮੁੱਦਿਆਂ 'ਤੇ ਵਿਚਾਰ ਕੀਤੀ ਗਈ ਅਤੇ ਨਵੀਂ ਕਾਰਜਕਾਰਨੀ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ। ਇਸ ਚੋਣ ਵਿਚ ਭਗਵਾਨ ਸਿੰਘ ਸੀਨੀਅਰ ਸਹਾਇਕ ਨੂੰ ਪ੍ਰਧਾਨ ਵਜੋਂ ਚੁਣਿਆ ਗਿਆ, ਜਦਕਿ ਮਨਪ੍ਰਰੀਤ ਕੌਰ ਸੀਨੀਅਰ ਸਹਾਇਕ ਨੂੰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਕਲਰਕ ਨੂੰ ਜਨਰਲ ਸਕੱਤਰ, ਪਰਮਿੰਦਰ ਸਿੰਘ ਜੂਨੀਅਰ ਸਹਾਇਕ ਨੂੰ ਪ੍ਰਰੈਸ ਸਕੱਤਰ ਅਤੇ ਬੀਬੀ ਪੱਲਵੀ ਕਲਰਕ ਨੂੰ ਕੈਸ਼ੀਅਰ ਦਾ ਅਹੁੱਦਾ ਦੇ ਕੇ ਨਿਵਾਜਿਆ ਗਿਆ। ਇਸ ਤੋਂ ਇਲਾਵਾ ਕਾਰਜਕਾਰਨੀ ਵਿਚ ਗੁਰਮੀਤ ਸਿੰਘ ਸੀਨੀਅਰ ਸਹਾਇਕ, ਹਰਪ੍ਰਰੀਤ ਸਿੰਘ ਸੀਨੀਅਰ ਸਹਾਇਕ, ਰੀਤੂ ਰਾਣੀ ਸੀਨੀਅਰ ਸਕੇਲ ਸਟੈਨੋਗ੍ਰਾਫਰ, ਗੁਰਜੀਤ ਸਿੰਘ ਜੂਨੀਅਰ ਸਹਾਇਕ, ਹਰਮਨਦੀਪ ਕੌਰ ਜੂਨੀਅਰ ਸਹਾਇਕ, ਜਗਦੇਵ ਸਿੰਘ ਜੂਨੀਅਰ ਸਹਾਇਕ ਅਤੇ ਸਰੂਪ ਸਿੰਘ ਜੂਨੀਅਰ ਸਹਾਇਕ ਚੁਣੇ ਗਏ। ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਹਰ ਸਾਲ ਕਲੈਰੀਕਲ ਐਸੋਸੀਏਸ਼ਨ ਦੀ ਚੋਣ ਕੀਤੀ ਜਾਣੀ ਲਾਜਮੀ ਬਣਾਈ ਜਾਵੇਗੀ ਅਤੇ ਐਸੋਸੀਏਸ਼ਨ ਦੇ ਅਹਿਮ ਮੁੱਦਿਆਂ ਬਾਰੇ ਪ੍ਰਸ਼ਾਸ਼ਨ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਭਗਵਾਨ ਸਿੰਘ ਵੱਲੋਂ ਸਮੂਹ ਕਾਰਜਕਾਰਨੀ ਅਤੇ ਬੋਰਡ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਐਸੋਸੀਏਸ਼ਨ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੱਿਢਆ ਜਾਵੇਗਾ।