ਐੱਸਯੂਐੱਸ ’ਚ ਵਿਸਾਖੀ ਦਾ ਤਿਉਹਾਰ ਮਨਾਇਆ
ਐੱਸਯੂਐੱਸ ਸਕੂਲ ’ਚ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Mon, 13 Apr 2026 04:01 PM (IST)
Updated Date: Tue, 14 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਐੱਸਯੂਐੱਸ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਂਕ ਵਿਖੇ ਸੋਮਵਾਰ ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸੰਦੀਪ ਵੱਲੋਂ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ ਅਤੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਕਾਂਡ ਬਾਰੇ ਅਤੇ ਨਾਲ ਹੀ ਡਾ. ਅੰਬੇਦਕਰ ਜੀ ਦੇ ਸੰਵਿਧਾਨ ਵਿਚਲੇ ਯੋਗਦਾਨ ਬਾਰੇ ਵੀ ਜਾਣੂ ਕਰਵਾਇਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਆਰਟ ਐਂਡ ਕਰਾਫ਼ਟ, ਚਾਰਟ, ਭਾਸ਼ਣ, ਕਵਿਤਾ ਉਚਾਰਣ ਅਤੇ ਵਿਸਾਖੀ ਸੰਬੰਧਤ ਬੋਲੀਆ ਆਦਿ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਦੌਰਾਨ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।