ਸਕੂਲ ਆਫ ਐਮੀਨੈਂਸ ਬਲਬੇੜ੍ਹਾ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਸਕੂਲ ਆਫ ਐਮੀਨੈਂਸ ਬਲਬੇੜ੍ਹਾ ਦਾ ਦੱਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 12 May 2026 06:08 PM (IST)
Updated Date: Tue, 12 May 2026 06:09 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੱਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਕੂਲ ਆਫ ਐਮੀਨੈਂਸ ਬਲਬੇੜਾ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਸਕੂਲ ਮੁਖੀ ਵਿਕਰਮਜੀਤ ਨੇ ਦੱਸਿਆ ਕਿ 10ਵੀਂ ਜਮਾਤ ਦੀ ਵਿਦਿਆਰਥਣ ਅਨੁ ਗੁਪਤਾ ਨੇ 94 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੁਖਮਨਪ੍ਰੀਤ ਕੌਰ 91.5 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਸਥਾਨ ਅਤੇ ਰੂਪੇਸ਼ ਸ਼ਰਮਾ 91.2 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਤੇ ਮਾਪਿਆਂ ਦਾ ਨਾਂ ਪੂਰੇ ਇਲਾਕੇ ਵਿਚ ਰੋਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਵਿਕਰਮਜੀਤ ਸਿੰਘ ਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਜਮਾਤ ਇੰਚਾਰਜ ਗੁਰਦੀਪ ਕੌਰ, ਅੰਮ੍ਰਿਤਵੀਰ ਕੌਰ, ਅਨੂ ਰਾਣੀ ਤੇ ਲੈਕਚਰ ਨਰਿੰਦਰ ਸਿੰਘ, ਅਮਰਦੀਪ ਸਿੰਘ ਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।