ਬਲਦੇਸ਼ ਕੌਰ ਨੂੰ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ ਬਲਦੇਸ਼ ਕੌਰ ਨੂੰ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ
Publish Date: Fri, 27 Nov 2026 04:55 PM (IST)
Updated Date: Fri, 27 Nov 2026 04:55 PM (IST)
ਫੋਟੋ 27ਪੀਟੀਐਲ: 16: ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਚੋਣ ਪ੍ਰਚਾਰ ਦੇ ਆਖਰੀ ਪਡ਼ਾਅ ਦੌਰਾਨ ਹਲਕਾ ਸਨੌਰ ਦੇ ਵਾਰਡ ਨੰਬਰ 15 ’ਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪਾਰਟੀ ਦੀ ਉਮੀਦਵਾਰ ਬੀਬੀ ਬਲਦੇਸ਼ ਕੌਰ ਦੇ ਹੱਕ ’ਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਵਾਰਡ ਦੇ ਵਸਨੀਕਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਬੀਬੀ ਬਲਦੇਸ਼ ਕੌਰ ਨੂੰ ਆਪਣਾ ਸਮਰਥਨ ਦਿੱਤਾ। ਰੋਡ ਸ਼ੋਅ ਦੌਰਾਨ ਲੋਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਥਾਂ-ਥਾਂ ਲੋਕਾਂ ਵੱਲੋਂ ਰੋਡ ਸ਼ੋਅ ਦਾ ਸਵਾਗਤ ਕੀਤਾ ਗਿਆ। ਲੋਕਾਂ ਦੇ ਇਸ ਭਰਵੇਂ ਹੁੰਗਾਰੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਬੀ ਬਲਦੇਸ਼ ਕੌਰ ਸਵਰਗੀ ਜਰਨੈਲ ਸਿੰਘ ਦੀ ਨੂੰਹ ਹਨ ਅਤੇ ਉਨ੍ਹਾਂ ਦੀ ਉਮੀਦਵਾਰੀ ਨੂੰ ਇਲਾਕੇ ਵਿੱਚ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਵਾਰਡ ਨੰਬਰ 15 ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਾਰਡ ਨੰਬਰ 15 ਵਿੱਚ ਅਕਾਲੀ ਦਲ ਦੀ ਜਿੱਤ ਯਕੀਨੀ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਬਲਦੇਸ਼ ਕੌਰ ਦੇ ਹੱਕ ਵਿੱਚ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨ।