
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਲਦੇਵ ਸਿੰਘ ਦੇਵੀਗੜ੍ਹ ਮੁੜ ਬਣੇ ਮਾਰਕੀਟ ਕਮੇਟੀ ਦੁਧਨਸਾਧਾਂ ਦੇ ਚੇਅਰਮੈਨ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਬਲਦੇਵ ਸਿੰਘ ਦੇਵੀਗੜ੍ਹ ਨੂੰ ਮੁੜ ਇਕ ਵਾਰ ਮਾਰਕੀਟ ਕਮੇਟੀ ਦੁਧਨਸਾਧਾਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਦੇਵੀਗੜ੍ਹ ਇਲਾਕੇ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਚੇਅਰਮੈਨ ਬਣਨ ਤੋਂ ਬਾਅਦ ਬਲਦੇਵ ਸਿੰਘ ਦੇਵੀਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਭਰੋਸਾ ਉਨ੍ਹਾਂ