ਨਵੇਂ ਚੇਅਰਮੈਨ ਬਲਜਿੰਦਰ ਢਿੱਲੋਂ ਦਾ ਕੀਤਾ ਸਨਮਾਨ
ਨਵੇਂ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਦਾ ਕੀਤਾ ਸਨਮਾਨ
Publish Date: Mon, 15 Sep 2025 05:07 PM (IST)
Updated Date: Mon, 15 Sep 2025 05:08 PM (IST)
ਫੋਟੋ 15ਪੀਟੀਐਲ 14 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵ ਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਹਲਕਾ ਸਨੌਰ ਵਿਚ ਪਹੁੰਚੇ। ਉਨ੍ਹਾਂ ਦੇ ਆਗਮਨ ਮੌਕੇ ਪਾਰਟੀ ਵਰਕਰਾਂ ਵੱਲੋਂ ਵੱਡੇ ਪੱਧਰ ’ਤੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੈਂਕਡ਼ਿਆਂ ਦੀ ਗਿਣਤੀ ਵਿਚ ਪਹੁੰਚੇ ਵਰਕਰਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਹਾਰਾਂ, ਗੁਲਦਸਤਿਆਂ ਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਹਲਕੇ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂ ਵੀ ਹਾਜ਼ਰ ਸਨ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਕਿਸੇ ਇਕ ਵਿਅਕਤੀ ਦੀ ਜਿੱਤ ਨਹੀਂ ਹੈ, ਸਗੋਂ ਹਰ ਉਸ ਵਰਕਰ ਦੀ ਮਿਹਨਤ ਦਾ ਨਤੀਜਾ ਹੈ ਜਿਸ ਨੇ ਪਿੰਡ-ਪਿੰਡ ਤੇ ਗਲੀ-ਗਲੀ ਆਮ ਆਦਮੀ ਪਾਰਟੀ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਇਆ। ਢਿੱਲੋਂ ਨੇ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੇ ਸਿਧਾਂਤਾਂ ਅਨੁਸਾਰ ਕੰਮ ਕਰਨਗੇ।