- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਕਾਰ ਸਿੰਘ ਨੇ ਬਤੌਰ ਡੀ.ਪੀ.ਈ. ਵਜੋਂ ਅਹੁਦਾ ਸੰਭਾਲਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਹਾਈ ਸਕੂਲ ਧਬਲਾਨ ਵਿਖੇ ਲੰਮੇ ਸਮੇਂ ਤੋਂ ਬਤੌਰ ਪੀ.ਟੀ.ਆਈ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਬਲਕਾਰ ਸਿੰਘ ਨੂੰ ਵਿਭਾਗ ਵੱਲੋਂ ਤਰੱਕੀ ਦੇ ਕੇ ਡੀ.ਪੀ.ਈ. ਬਣਾਇਆ ਗਿਆ ਹੈ। ਤਰੱਕੀ ਮਿਲਣ ਉਪਰੰਤ ਉਹਨਾਂ ਨੇ ਇਸੇ ਸਕੂਲ ਵਿਚ ਹੀ ਬਤੌਰ ਡੀ.ਪੀ.ਈ. ਆਪਣਾ ਅਹੁਦਾ ਸੰਭਾਲ ਲਿਆ ਹੈ। ਸਕੂਲ ਮੁੱਖ ਅਧਿਆਪਿਕਾ ਰਜਨੀ ਸਿੰਗਲਾ ਨੇ ਬਲਕਾਰ ਸਿੰਘ ਨੂੰ ਰਸਮੀ ਤੌਰ ’ਤੇ ਨਵੇਂ ਅਹੁਦੇ ’ਤੇ ਜੁਆਇੰਨ ਕਰਵਾਇਆ। ਇਸ ਮੌਕੇ ਮੁੱਖ ਅਧਿਆਪਿਕਾ ਨੇ ਉਹਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਕਾਰ ਸਿੰਘ ਇਕ ਮਿਹਨਤੀ, ਸਮਰਪਿਤ ਅਤੇ ਅਨੁਸ਼ਾਸਨ ਪਸੰਦ ਅਧਿਆਪਕ ਹਨ। ਉਨ੍ਹਾਂ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਸਕੂਲ ਦੀਆਂ ਖੇਡ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ ਅਤੇ ਵਿਦਿਆਰਥੀ ਸੂਬਾ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਂ ਰੌਸ਼ਨ ਕਰਨਗੇ। ਇਸ ਮੌਕੇ ਬਲਕਾਰ ਸਿੰਘ ਨੇ ਸਿੱਖਿਆ ਵਿਭਾਗ ਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਅਤੇ ਨਰੋਈ ਸਿਹਤ ਪ੍ਰਦਾਨ ਕਰਨਾ ਉਹਨਾਂ ਦੀ ਮੁੱਖ ਤਰਜੀਹ ਰਹੇਗੀ। ਇਸ ਖ਼ੁਸ਼ੀ ਦੇ ਮੌਕੇ ਪ੍ਰੇਮ ਸਿੰਘ, ਵਰਿੰਦਰਪਾਲ ਸਿੰਘ, ਅਮਨਜੋਤ ਕੌਰ, ਮਮਤਾ ਰਾਣੀ, ਰਾਧਾ ਰਾਣੀ, ਹਰਮਿੰਦਰ ਕੌਰ, ਸਤਵਿੰਦਰ ਕੌਰ, ਕਰਨਵੀਰ ਸਿੰਘ, ਰਮਨਦੀਪ ਕੌਰ, ਅਮਨਦੀਪ ਕੌਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।