- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਤੇਜ ਪੰਨੂ ਨੇ ਕਿਹਾ ਕਿ ਅਸਤੀਫ਼ਾ ਦੇਣ ਵਾਲੇ ਆਗੂ ਆਪਣਾ ਵਜੂਦ ਗੁਆ ਚੁੱਕੇ ਹਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਭਾਜਪਾ 'ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਰਿਹਾ ਅਤੇ ਉਸ ਕੋਲ ਚੋਣਾਂ ਲੜਨ ਲਈ ਯੋਗ ਉਮੀਦਵਾਰਾਂ ਦਾ ਗੰਭੀਰ ਸੰਕਟ ਖੜ੍ਹਾ ਹੋ ਚੁੱਕਾ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪਾਰਟੀ ਦੇ ਦੋ ਵਿਧਾਇਕਾਂ ਵੱਲੋਂ ਦਿੱਤੇ ਅਸਤੀਫ਼ੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਨੂ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਦੋਵਾਂ ਵਿਧਾਇਕਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਅਤੇ ਸ਼ੱਕੀ ਗਤੀਵਿਧੀਆਂ ਕਾਰਨ ਲੀਡਰਸ਼ਿਪ ਨੇ ਉਨ੍ਹਾਂ ਨੂੰ ਕਾਫ਼ੀ ਸਮਾਂ ਪਹਿਲਾਂ ਹੀ ਖੁੱਡੇ-ਲਾਈਨ ਲਗਾ ਦਿੱਤਾ ਸੀ।
ਬਲਤੇਜ ਪੰਨੂ ਨੇ ਕਿਹਾ ਕਿ ਅਸਤੀਫ਼ਾ ਦੇਣ ਵਾਲੇ ਆਗੂ ਆਪਣਾ ਵਜੂਦ ਗੁਆ ਚੁੱਕੇ ਹਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਭਾਜਪਾ 'ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਰਿਹਾ ਅਤੇ ਉਸ ਕੋਲ ਚੋਣਾਂ ਲੜਨ ਲਈ ਯੋਗ ਉਮੀਦਵਾਰਾਂ ਦਾ ਗੰਭੀਰ ਸੰਕਟ ਖੜ੍ਹਾ ਹੋ ਚੁੱਕਾ ਹੈ। ਇਹੀ ਕਾਰਨ ਹੈ ਕਿ ਭਾਜਪਾ ਹੁਣ ਦੂਜੀਆਂ ਸਿਆਸੀ ਧਿਰਾਂ ਵੱਲੋਂ ਨਕਾਰੇ ਹੋਏ ਆਗੂਆਂ ਦੇ ਸਹਾਰੇ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਹ ਪਾਰਟੀ ਹੁਣ ਮਹਿਜ਼ "ਰਹਿੰਦ-ਖੂੰਹਦ" ਇਕੱਠੀ ਕਰਨ ਵਾਲੀ ਜਮਾਤ ਬਣ ਕੇ ਰਹਿ ਗਈ ਹੈ, ਜਿੱਥੇ ਸਿਰਫ਼ ਉਹੀ ਲੋਕ ਸ਼ਰਨ ਲੈਂਦੇ ਹਨ ਜਿਨ੍ਹਾਂ ਨੂੰ ਦੂਜੀਆਂ ਪਾਰਟੀਆਂ ਆਪਣੇ ਵਿੱਚੋਂ ਕੱਢ ਦਿੰਦੀਆਂ ਹਨ। ਪੰਨੂ ਅਨੁਸਾਰ, ਅਜਿਹੇ ਮੌਕਾਪ੍ਰਸਤ ਆਗੂਆਂ ਦੇ ਦਲ-ਬਦਲੂ ਰਵੱਈਏ ਨੂੰ ਪੰਜਾਬ ਦੇ ਲੋਕ ਭਲੀ-ਭਾਂਤ ਸਮਝਦੇ ਹਨ ਅਤੇ ਸੂਬੇ ਦੇ ਜਾਗਰੂਕ ਵੋਟਰ ਇਨ੍ਹਾਂ ਨਕਾਰੇ ਹੋਏ ਚਿਹਰਿਆਂ ਨੂੰ ਕਦੇ ਮੂੰਹ ਨਹੀਂ ਲਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਜ਼ਮੀਨੀ ਪੱਧਰ 'ਤੇ ਮਜ਼ਬੂਤ ਹੈ ਅਤੇ ਅਜਿਹੇ ਆਗੂਆਂ ਦੇ ਜਾਣ ਨਾਲ ਜਥੇਬੰਦੀ ਹੋਰ ਨਿੱਖਰ ਕੇ ਸਾਹਮਣੇ ਆਵੇਗੀ।