- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਤੇਜ ਸਿੰਘ ਪੰਨੂ ਨੇ ਨੈਸ਼ਨਲ ਅਥਲੈਟਿਕਸ ਮੀਟ ਦਾ ਕੈਲੰਡਰ ਕੀਤਾ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਵੱਲੋਂ 15 ਤੋਂ 20 ਅਕਤੂਬਰ ਨੂੰ ਸੀਬੀਐਸਈ ਨੈਸ਼ਨਲ ਐਥਲੈਟਿਕ ਮੀਟ ਪ੍ਰਿੰਸੀਪਲ ਰੇਖਾ ਗੁਪਤਾ ਤੇ ਤਾਇਕਵਾਡੋਂ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠਾ ਕਰਵਾਈ ਜਾ ਰਹੀ ਹੈ। ਪ੍ਰਿੰਸੀਪਲ ਰੇਖਾ ਗੁਪਤਾ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਸੀਬੀਐਸਈ ਨੈਸ਼ਨਲ ਅਥਲੈਟਿਕ ਮੀਟ ਦਾ ਕੈਲੰਡਰ ਜਾਰੀ ਕੀਤਾ। ਉਨ੍ਹਾਂ ਨੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਰੇਖਾ ਗੁਪਤਾ, ਕੋਚ ਸਤਵਿੰਦਰ ਸਿੰਘ ਤੇ ਸਮੂਹ ਸਟਾਫ਼ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਤੁਹਾਡੀ ਮਿਹਨਤ ਰੰਗ ਲਿਆਈ ਹੈ। ਇਸ ਈਵੈਂਟ ਦੇ ਨਾਲ ਪੰਜਾਬ ਖੇਡਾਂ ਵਿਚ ਇੱਕ ਨਵਾਂ ਇਤਿਹਾਸ ਦਾ ਪੰਨਾ ਜੁੜੇਗਾ। ਇਹ ਪੰਜਾਬ ਵਿਚ ਪਹਿਲੀ ਵਾਰ ਹੋਣ ਜਾ ਰਹੀ ਹੈ। ਪ੍ਰਿੰਸੀਪਲ ਰੇਖਾ ਗੁਪਤਾ ਤੇ ਸਤਵਿੰਦਰ ਸਿੰਘ ਕੋਚ ਨੇ ਸੀਬੀਐਸਈ ਸਪੋਰਟਸ ਕਮੇਟੀ ਨਿਊ ਦਿੱਲੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਤੇ ਰਣਜੀਤਾ ਕੌਰ, ਸਕੂਲ ਟਰੱਸਟੀ ਕੁਨਾਲ ਅਗਰਵਾਲ, ਹਰੀਸ਼ ਸਿੰਘ ਰਾਵਤ, ਸੁਰਿੰਦਰਪਾਲ ਸਿੰਘ ਐਸਪੀ, ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।