- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਨੂੰ ਤੇ ਜੁਨੇਜਾ ਵੱਲੋਂ ਪੀਆਰਟੀਸੀ ਮੁਲਾਜ਼ਮਾਂ ਦੇ ਇਲਾਜ ਲਈ ਸਿਹਤ ਯੋਜਨਾ ਦਾ ਆਗਾਜ਼

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਤੇ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਪੀਆਰਟੀਸੀ ਦੇ ਮੁਲਾਜ਼ਮਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇਹ ਯੋਜਨਾ ਇਕ ਇਤਿਹਾਸਕ ਕਦਮ ਹੈ। ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਬਲਵਿੰਦਰ ਸਿੰਘ ਝਾੜਵਾਂ (ਵਾਈਸ ਚੇਅਰਮੈਨ) ਵੀ ਮੌਜੂਦ ਸਨ। ਬਲਤੇਜ ਪੰਨੂ ਨੇ ਦਸਿਆ ਕਿ ਪੀਆਰਟੀਸੀ ਨੂੰ ਇਕ ਪਰਿਵਾਰ ਵਜੋਂ ਮੰਨਦੇ ਹੋਏ, ਮੁਲਾਜ਼ਮਾਂ—ਚਾਹੇ ਉਹ ਸੇਵਾ ਵਿਚ ਹਨ ਜਾਂ ਰਿਟਾਇਰ ਹੋ ਚੁੱਕੇ ਹਨ—ਲਈ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਦੇ ਸਹਿਯੋਗ ਨਾਲ ਕੀਤਾ ਗਿਆ ਹੈ ਅਤੇ ਕੱਲ੍ਹ ਵੀ ਜਾਰੀ ਰਹੇਗਾ, ਤਾਂ ਜੋ ਵੱਧ ਤੋਂ ਵੱਧ ਮੁਲਾਜ਼ਮ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੈਲਥ ਕਾਰਡ ਬਣਾਏ ਜਾ ਰਹੇ ਹਨ, ਜਿਸ ਨਾਲ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਇਲਾਜ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਇਸ ’ਚ ਸਾਰੇ ਟੈਸਟ ਵੀ ਸ਼ਾਮਲ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਲਗਭਗ 900 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਨਾਲ ਐਮਪੈਨਲ ਹਨ, ਜਦਕਿ ਸਰਕਾਰੀ ਹਸਪਤਾਲਾਂ ਵਿਚ ਵੀ ਇਹ ਸਹੂਲਤ ਉਪਲਬਧ ਹੈ। ਬਲਤੇਜ ਪੰਨੂ ਨੇ ਦੱਸਿਆ ਕਿ ਹੁਣ ਤੱਕ ਕਰੀਬ 30 ਲੱਖ ਲੋਕ ਆਪਣੇ ਹੈਲਥ ਕਾਰਡ ਬਣਵਾ ਚੁੱਕੇ ਹਨ । ਉਨ੍ਹਾਂ ਨੇ ਕਿਹਾ ਕਿ ਯੋਜਨਾ ਦੇ ਲਾਗੂ ਕਰਨ ਵਿੱਚ ਕੋਈ ਵੱਡੀ ਦਿੱਕਤ ਨਹੀਂ ਆ ਰਹੀ ਅਤੇ ਲੋਕ ਇਸਦਾ ਵੱਡੇ ਪੱਧਰ