ਪੱਤਰ ਪ੍ਰਰੇਰਕ, ਰਾਜਪੁਰਾ : ਭਾਜਪਾ ਪੰਜਾਬ ਦੇ ਵਾਈਸ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਭਾਰਤ ਦੇਸ਼ ਵਾਸੀਆਂ ਦੇ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਤਿਆਰ ਕਰਵਾਈ ਕੋਵਿਡ ਵੈਕਸੀਨ ਦਾ ਸਰਕਾਰੀ ਸਿਹਤ ਕੇਂਦਰਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਫਰੰਟ ਲਾਈਨ ਵਰਕਰਾਂ ਦਾ ਕੋ-ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਹ ਅੱਜ ਇਥੇ ਨੇੜਲੇ ਪਿੰਡ ਪਿਲਖਣੀ ਵਿਖੇ ਭਾਜਪਾ ਜ਼ਿਲ੍ਹਾ ਓਬੀਸੀ ਮੋਰਚਾ ਉਤਰੀ ਦੇ ਪ੍ਰਧਾਨ ਜਰਨੈਲ ਸਿੰਘ ਹੈਪੀ (ਪਿਲਖਣੀ) ਦੇ ਗ੍ਹਿ ਵਿਖੇ ਉਨ੍ਹਾਂ ਦੀ ਮਾਤਾ ਕਰਨੈਲ ਕੌਰ ਦੀ ਬੇਵਕਤੀ ਮੌਤ 'ਤੇ ਦੁਖ ਪ੍ਰਗਟ ਕਰਨ ਪਹੁੰਚਣ ਸਮੇਂ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਪ੍ਰਵੀਨ ਬਾਂਸਲ ਵੱਲੋਂ ਪੰਜਾਬ ਸੂਬੇ ਅੰਦਰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਭਾਜਪਾ ਆਗੂ ਜਰਨੈਲ ਸਿੰਘ ਹੈਪੀ ਦੇ ਨਾਲ ਰਾਜਨੀਤਿਕ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਖੀਰ ਜਰਨੈਲ ਹੈਪੀ ਨੇ ਪ੍ਰਵੀਨ ਬਾਂਸਲ ਤੇ ਸਮੁੱਚੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਜਿਹੜੀ ਵੀ ਡਿਊਟੀ ਲਗਾਉਣਗੇ ਨੂੰ ਪਾਰਟੀ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਪੂਰੀ ਮਿਹਨਤ ਤੇ ਲਗਨ ਨਾਲ ਪੂਰਾ ਕਰਨ ਦੇ ਉਪਰਾਲੇ ਕੀਤੇ ਜਾਣਗੇ।