ਬਨੂੜ ਕੌਂਸਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ
ਬਨੂੜ ਨਗਰ ਕੌਂਸਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ
Publish Date: Tue, 22 Sep 2026 04:27 PM (IST)
Updated Date: Tue, 22 Sep 2026 04:30 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਨਗਰ ਕੌਂਸਲ ਵੱਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀਐਫ ਅਮਨਦੀਪ ਕੌਰ ਸਿੱਧੂ ਦੀ ਅਗਵਾਈ ਵਿਚ ‘ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਨੈਸ਼ਨਲ ਕਾਲਜ ਬਨੂੜ ਦੇ ਵਿਦਿਆਰਥੀਆਂ ਵੱਲੋਂ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਦਾ ਸੰਕਲਪ ਲਿਆ। ਨਗਰ ਕੌਂਸਲ ਦੀ ਸੀਐਫ ਅਮਨਦੀਪ ਕੌਰ ਸਿੱਧੂ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਸਵੱਛਤਾ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਮਹਿਸੂਸ ਕਰਦਾ ਹੈ ਤਾਂ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਸੀਐਫ ਅਮਨਦੀਪ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਤੇ ਕੂੜਾ ਕੌਂਸਲ ਵੱਲੋਂ ਨਿਰਧਾਰਿਤ ਕੀਤੇ ਗਏ ਕਰਮਚਾਰੀਆਂ ਨੂੰ ਹੀ ਦੇਣ। ਜਿਸ ਨਾਲ ਸ਼ਹਿਰ ਨੂੰ ਕੂੜਾ ਮੁਕਤ ਬਣਾਇਆ ਜਾ ਸਕੇ। ਇਸ ਮੋਕੇ ਸਕੂਲ ਦੇ ਚੇਅਰਮੈਨ ਜਗਜੀਤ ਸਿੰਘ, ਡਾਇਰੈਕਟਰ ਪਰਮਿੰਦਰ ਸਿੰਘ, ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।