
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਿਲ੍ਹਾ ਪੱਧਰੀ ਖੇਡਾਂ ਵਿੱਚ ਬਣਵਾਲਾ ਦੀਆਂ ਲੜਕੀਆਂ ਨੇ ਮਾਰੀਆਂ ਮੱਲਾਂ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਪਿੰਡ ਬਣਵਾਲਾ ਦੀਆਂ ਅੰਡਰ-14 ਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ। ਜੇਤੂ ਖਿਡਾਰਨਾਂ ਦੇ ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪੰਚਾਇਤ ਮੈਂਬਰ ਗੁਰਮੇਲ ਕੌਰ ਨੇ ਦੱਸਿਆ ਕਿ ਬਣਵਾਲਾ ਦੀਆਂ ਲਗਭਗ 12 ਲੜਕੀਆਂ ਸੂਬਾ ਪੱਧਰੀ ਸਕੂਲੀ ਖੇਡਾਂ ਵਿਚ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪਿੰਡ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੀਆਂ ਧੀਆਂ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੀਆਂ ਹਨ। ਉਨ੍ਹਾਂ ਨੇ ਕੋਚ ਗੁਰਪ੍ਰੀਤ ਸਿੰਘ ਗੋਪੀ, ਸਨਮਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਪਿੰਡ ਵਿੱਚੋਂ ਚੰਗੇ ਖਿਡਾਰੀ ਤਿਆਰ ਕਰਨ ਲਈ ਵਿਸ਼ੇਸ਼ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਲੜਕੀਆਂ ਵੱਲੋਂ ਖੇਡਾਂ ਵਿੱਚ ਹਾਸਲ ਇਹ ਪ੍ਰਾਪਤੀ ਹੋਰ ਬੱਚਿਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਵੀ ਬਣਵਾਲਾ ਦੀਆਂ ਖਿਡਾਰਨਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਿੰਡ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ। ਇਸ ਮੌਕੇ ਪੰਚਾਇਤ ਮੈਂਬਰ ਜੁਗਰਾਜ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਜਸਪ੍ਰੀਤ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਵਿਰਕ, ਬਲਬੀਰ ਲੈਬੋਰੇਟਰੀ, ਟੀਟਾ, ਜਸਵੰਤ ਨੀਲੂ ਆਦਿ ਹਾਜ਼ਰ ਸਨ।