ਚੇਅਰਮੈਨ ਬਰਾੜ ਵੱਲੋਂ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ
ਚੇਅਰਮੈਨ ਬਰਾੜ ਵੱਲੋਂ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ
Publish Date: Sat, 21 Mar 2026 06:33 PM (IST)
Updated Date: Sat, 21 Mar 2026 06:34 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਸਬ ਡਵੀਜ਼ਨ ਪਾਤੜਾਂ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੇ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਤਕਸੀਮ ਕੀਤੇ। ਜਾਣਕਾਰੀ ਦਿੰਦਿਆਂ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸ਼ਹਿਰਾਂ ਤੇ ਪਿੰਡਾਂ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਕੰਮ ਚੱਲ ਰਹੇ ਹਨ ਉੱਥੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਖੇਤੀਬਾੜੀ ਦੇ ਕੰਮਾਂ ਦੌਰਾਨ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਧਰਮਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਬੂਟਾ ਸਿੰਘ ਵਾਲਾ ਸਰਬਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੁਨਾਗਰਾ ਅਤੇ ਗੋਬਿੰਦ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਪਿੰਡ ਦੁਗਾਲ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੇ ਲਾਭਪਾਤਰੀਆਂ ਨੂੰ 48 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰ ਡੀਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰੀਤ ਗਿੱਲ, ਸਾਬਕਾ ਸਰਪੰਚ ਬਲਜੀਤ ਸਿੰਘ ਸਹੋਤਾ, ਸਾਬਕਾ ਸਰਪੰਚ ਮਨਜੀਤ ਸਿੰਘ ਕੁੱਕੂ ਦੁਗਾਲ ਆਦਿ ਹਾਜ਼ਰ ਸਨ।