ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਕਰ ਰਹੀ ਪੂਰਾ : ਬਰਸਟ
ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ ਬਰਸਟ
Publish Date: Wed, 25 Feb 2026 04:23 PM (IST)
Updated Date: Wed, 25 Feb 2026 04:25 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਣ ਲਈ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲੋਕ ਭਲਾਈ ਤੇ ਸੂਬੇ ਦੀ ਤਰੱਕੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ ਦੌਰਾਨ ਕੀਤਾ ਗਿਆ। ਉਨ੍ਹਾਂ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਤੇ ਕਾਦਰਾਬਾਦ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਅਤੇ ਹਲਕੇ ਤੇ ਪਿੰਡਾਂ ਵਿਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸਦੇ ਨਾਲ ਹੀ ਪਿੰਡਾਂ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹਰ ਘਰ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਗਿਆ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦੇਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਣ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਰਾਣਾ ਵਿਰਕ ਬਲਾਕ ਸੰਮਤੀ ਮੈਂਬਰ, ਜਸਪਾਲ ਸਿੰਘ ਬੀਬੀਪੁਰ, ਕੁਲਦੀਪ ਸਿੰਘ ਗਿੱਲ ਫਤਿਹਗੜ੍ਹ ਛੰਨਾ, ਨਾਇਬ ਸਿੰਘ ਸਾਬਕਾ ਸਰਪੰਚ ਕਾਦਰਾਬਾਦ, ਕੁਲਬੀਰ ਸਿੰਘ ਨਮਾਦਾ, ਮਨਦੀਪ ਸਿੰਘ ਕਾਦਰਾਬਾਦ, ਅਮਰਜੀਤ ਸਿੰਘ, ਸਰਬਜੀਤ ਸਿੰਘ, ਚਰਨ ਸਿੰਘ ਫੌਜੀ, ਡਾ. ਰਣਧੀਰ ਸਿੰਘ, ਗੁਰਮੇਲ ਸਿੰਘ ਮੈਂਬਰ, ਸੰਤੋਖ ਸਿੰਘ, ਦਰਸ਼ਨ ਸਿੰਘ, ਜਤਿੰਦਰ ਪਾਲ ਸਿੰਘ, ਸੁਖਵਿੰਦਰ ਸਿੰਘ, ਗੁਲਾਬ ਸਿੰਘ ਮੈਂਬਰ, ਸੰਦੀਪ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।