ਸਰਕਾਰ ਵੱਲੋਂ ਕਣਕ ਦੀ ਫਸਲ ਚੁੱਕਣ ਨੂੰ ਲੈ ਕੇ ਤਿਆਰੀਆਂ ਮੁਕੰਮਲ : ਬਰਸਟ
ਸਰਕਾਰ ਵੱਲੋਂ ਕਣਕ ਦੀ ਫਸਲ ਚੁੱਕਣ ਨੂੰ ਲੈ ਕੇ ਤਿਆਰੀਆਂ ਮੁਕੰਮਲੰ: ਬਰਸਟ
Publish Date: Sat, 28 Feb 2026 08:14 PM (IST)
Updated Date: Sat, 28 Feb 2026 08:16 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਲਗਾਤਾਰ ਪਿਛਲੇ ਦਿਨਾਂ ਤੋਂ ਇਤਿਹਾਸਕ ਸ਼ਹਿਰ ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਜਿਸ ਕਾਰਨ ਬਰਸਟ ਵੱਲੋਂ ਵਾਰਡ ਨੰਬਰ ਅੱਠ ਦੇ ਆਮ ਆਦਮੀ ਪਾਰਟੀ ਦੇ ਆਗੂ ਬਲਾਕ ਪ੍ਰਧਾਨ ਅਤੇ ਟਰੇਡ ਵਿੰਗ ਦੇ ਹਲਕਾ ਇੰਚਾਰਜ ਅਸ਼ੋਕ ਅਰੋੜਾ ਅਤੇ ਵਾਰਡ ਵਾਸੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਬਸਸਟ ਨੇ ਕਿਹਾ ਕਿ ਪਾਰਟੀ ਵੱਲੋਂ ਕੀਤੇ ਕਾਰਜਾਂ ਸਬੰਧੀ ਜਾਣਕਾਰੀ ਹੇਠਲੇ ਲੈਵਲ ਤੇ ਆਗੂਆਂ ਤੇ ਵਰਕਰਾਂ ਤੋਂ ਲਈ ਜਾ ਰਹੀ ਹੈ। 2027 ਦੀਆਂ ਤਿਆਰੀਆਂ ਨੂੰ ਲੈ ਕੇ ਵਰਕਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਆਮ ਜਨਤਾ ਪਾਰਟੀ ਦੇ ਕੀਤੇ ਕਾਰਜਾਂ ਤੋਂ ਬਹੁਤ ਖੁਸ਼ ਦਿਖਾਈ ਦੇ ਰਹੀ ਹੈ। ਸਰਦਾਰ ਬਰਸਟ ਨੇ ਕਿਹਾ ਕਿ ਕਣਕ ਦੀ ਖ਼ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨਾਲ ਵਿਤਕਰਾ ਕਰਦਾ ਆ ਰਿਹਾ ਹੈ। ਸਾਡੇ ਬਣਦੇ ਹੱਕ ਅਤੇ ਫੰਡ ਨਹੀਂ ਦਿੱਤੇ ਜਾ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਸਾਰੇ ਫੰਡ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕੰਮ ਕਰਵਾਏ ਜਾ ਰਹੇ ਹਨ। ਆਮ ਜਨਤਾ ਪਾਰਟੀ ਵੱਲੋਂ ਕੀਤੇ ਕਾਰਜਾਂ ਤੋਂ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੋਚ ਤੋਂ ਖੁਸ਼ ਹੈ। ਬਲਾਕ ਪ੍ਰਧਾਨ ਅਸ਼ੋਕ ਅਰੋੜਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਜਨਤਾ ਬਹੁਤ ਖੁਸ਼ ਹੈ, ਜੋ ਆਮ ਆਦਮੀ ਪਾਰਟੀ ਦੇ ਆਗੂ ਭਰਿਸ਼ਟਾਚਾਰ ਕਰ ਰਹੇ ਹਨ, ਉਨ੍ਹਾਂ ਉੱਪਰ ਸਖ਼ਤ ਕਾਰਵਾਈ ਮੁੱਖ ਮੰਤਰੀ ਨੂੰ ਕਰਨੀ ਚਾਹੀਦੀ ਹੈ। ਜੇਕਰ ਪਾਰਟੀ ਦਾ ਆਗੂ ਠੀਕ ਹੈ ਤਾਂ ਜਨਤਾ ਵੀ ਖੁਸ਼ ਹੈ। ਇਸ ਮੌਕੇ ਸੰਜੀਵ ਮਿੱਤਲ ਸ਼ਿਲਪਾ, ਰਾਣਾ ਨਾਭਾ, ਸਰਪੰਚ ਜੱਜ, ਰੋਬਿਨ ਅਰੋੜਾ, ਮੁਕੇਸ਼ ਜੈਨ, ਅਮਿਤ ਮੰਗਲਾ, ਰਾਕੇਸ਼ ਅਰੋੜਾ ਆਦਿ ਹਾਜ਼ਰ ਸਨ।