‘ਆਪ’ ਸਰਕਾਰ ਨੇ 4 ਸਾਲਾਂ ’ਚ ਕੀਤੇ ਸਾਰੇ ਵਾਅਦੇ ਨਿਭਾਏ
ਆਮ ਆਦਮੀ ਪਾਰਟੀ ਦੀ ਸਰਕਾਰ ਨੇ 4 ਸਾਲਾਂ ਵਿੱਚ ਕੀਤੇ ਸਾਰੇ ਵਾਅਦੇ ਪੂਰੇ
Publish Date: Sat, 21 Mar 2026 05:41 PM (IST)
Updated Date: Sat, 21 Mar 2026 05:43 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸਮਾਣਾ ਸਥਿਤ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਮਾਣਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਵੱਲੋਂ ਬਰਸਟ ਨਾਲ ਮੁਲਾਕਾਤ ਕੀਤੀ ਗਈ। ਹਰਚੰਦ ਸਿੰਘ ਬਰਸਟ ਨੇ ਸਾਰਿਆਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਸੁਣਿਆ ਅਤੇ ਇਨ੍ਹਾਂ ਦਾ ਨਿਪਟਾਰਾ ਕੀਤਾ। ਇਲਾਕਾ ਵਾਸੀਆਂ ਦੀ ਮੰਗ ਤੇ ਸੜਕ ਬਣਾਉਣ ਲਈ ਹਰਪਾਲ ਸਿੰਘ ਫਤਿਹਪੁਰ ਵੱਲੋਂ 50 ਲੱਖ ਰੁਪਏ ਮੁੱਲ ਦੀ ਜਮੀਨ ਮੰਡੀ ਬੋਰਡ ਨੂੰ ਦਿੱਤੀ ਗਈ, ਜਿਸ ਦੇ ਲਈ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਤੋਂ ਸੁਣਨਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਅਜਿਹੇ ਲੋਕ ਮਿਲਣ ਪ੍ਰੋਗਰਾਮ ਭਵਿੱਖ ਵਿੱਚ ਵੀ ਕਰਵਾਏ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4 ਸਾਲਾਂ ਵਿੱਚ ਮਿਸਾਲੀ ਕਾਰਜ ਕਰਕੇ ਦਿਖਾਏ ਗਏ ਹਨ ਅਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇਸ ਮੌਕੇ ਗੁਲਜ਼ਾਰ ਸਿੰਘ ਵਿਰਕ ਹਲਕਾ ਸੰਗਠਨ ਇੰਚਾਰਜ ਸਮਾਣਾ, ਨਵਲ ਦੀਪ ਸਿੰਘ ਮਾਲਵਾ ਯੂਥ ਪ੍ਰਧਾਨ, ਜਸਬੀਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦਰਬਾਰਾ ਸਿੰਘ ਬਲਾਕ ਸਮੰਤੀ ਮੈਂਬਰ ਪਿੰਡ ਤੁੱਲੇਵਾਲ, ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ, ਰਾਮ ਸਿੰਘ ਸਰਪੰਚ ਫਤਿਹਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਸੋਮ ਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਨਿਸ਼ਾਨ ਸਿੰਘ ਸਰਪੰਚ ਬਹਾਦਰਗੜ੍ਹ ਲਾਲਗੜ੍ਹ, ਸੂਬਾ ਸਿੰਘ ਸਰਪੰਚ ਢੇਂਠਲ, ਗੁਰਪ੍ਰੀਤ ਸਿੰਘ ਸਰਪੰਚ ਅਸਰਪੁਰ, ਰਾਜਬੀਰ ਸਿੰਘ ਸਰਪੰਚ ਬਲਮਗੜ੍ਹ, ਦਰਸ਼ਨ ਸਿੰਘ ਸਰਪੰਚ ਗਾਜੀਸਲਾਰ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਸੰਤੋਖ ਸਿੰਘ ਸਰਪੰਚ ਖਿਜਰਪੁਰ, ਸ਼ਾਮ ਲਾਲ ਦੱਤ, ਹਜਾਰੀ ਲਾਲ ਜੌਹਰੀ, ਡਾ. ਹਰਮੇਸ਼, ਹੇਮ ਰਾਜ ਚੁਪਕੀ, ਜੈਂਕੀ, ਸਾਹਿਲ ਮਹਿਮੀ ਸਮਾਣਾ, ਬਲਵਿੰਦਰ ਸਿੰਘ ਪਹਾੜਪੁਰ, ਕੁਲਦੀਪ ਸਿੰਘ ਅਸਰਪੁਰ, ਅਵਤਾਰ ਸਿੰਘ ਚੁਪਕੀ, ਭਰਪੁਰ ਸਿੰਘ ਮਹਿਮਦਪੁਰ, ਗੁਰਮੁੱਖ ਸਿੰਘ, ਸੁਖਦੇਵ ਸਿੰਘ, ਪਰਮਜੀਤ ਕੁਮਾਰ ਪ੍ਰਧਾਨ ਬੰਮਣਾ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਗਾਜੀਪੁਰ, ਦਵਿੰਦਰ ਸਿੰਘ ਕਾਹਨਗੜ੍ਹ ਭੂਤਨਾਂ ਸਮੇਤ ਹੋਰ ਲੋਕ ਵੀ ਮੌਜੂਦ ਸਨ।