ਚੇਅਰਮੈਨ ਬਰਸਟ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਚੇਅਰਮੈਨ ਬਰਸਟ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
Publish Date: Thu, 09 Apr 2026 07:10 PM (IST)
Updated Date: Fri, 10 Apr 2026 04:14 AM (IST)

ਕਿਹਾ- ਸੂਬੇ ਦੀਆਂ ਮੰਡੀਆਂ ’ਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਵੱਖ-ਵੱਖ ਮੰਡੀਆਂ ’ਚ 20 ਕਰੋੜ ਰੁਪਏ ਦੇ ਚੱਲ ਰਹੇ ਵਿਕਾਸ ਕਾਰਜ ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਧੁਨਿਕ ਤਕਨੀਕਾਂ ਨਾਲ ਜੋੜਣ ਅਤੇ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅਨਾਜ ਮੰਡੀ, ਸਮਾਣਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਕੀਤਾ ਗਿਆ, ਜਿਸ ਦੀ ਕੁੱਲ ਲਾਗਤ ਕਰੀਬ 4 ਕਰੋੜ ਰੁਪਏ ਹੈ। ਇਸਦੇ ਨਾਲ ਹੀ ਬਰਸਟ ਨੇ ਕਣਕ ਦੀ ਸਰਕਾਰੀ ਖਰੀਦ ਵੀ ਸ਼ੁਰੂ ਕਰਵਾਈ ਅਤੇ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਮੰਡੀਆਂ ਵਿੱਚ ਆਉਣ ਵਾਲੇ ਹੋਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲ ਸਕਣ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਮਾਣਾ ਮੰਡੀ ਵਿਖੇ ਸਟੀਲ ਕਵਰ ਸ਼ੈੰਡ ਦਾ ਕੰਮ ਪੂਰਾ ਹੋ ਚੁੱਕਾ ਹੈ, ਜਿਸ ਨਾਲ ਬਾਰਿਸ਼ ਅਤੇ ਖਰਾਬ ਮੌਸਮ ਦੌਰਾਨ ਕਿਸਾਨਾਂ ਦੀ ਫਸਲ ਨੂੰ ਭਿੱਜਣ ਤੋਂ ਬਚਾਇਆ ਜਾ ਸਕੇਗਾ। ਇਸਦੇ ਨਾਲ ਹੀ ਮੰਡੀ ਵਿੱਚ ਰੂਫ਼ ਟੌਪ ਸੋਲਰ ਪਾਵਰ ਪਲਾਂਟ ਵੀ ਲਾਇਆ ਹੈ। ਇਸ ਨਾਲ ਜਿੱਥੇ ਮੰਡੀ ਵਿੱਚ ਬਿਜਲੀ ਲਾਗਤ ਘਟੇਗੀ, ਉੱਥੇ ਹੀ ਲੰਬੇ ਸਮੇਂ ਦੌਰਾਨ ਸਰਕਾਰੀ ਖਰਚ ਵਿੱਚ ਵੀ ਮਹੱਤਵਪੂਰਨ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਸਮਾਣਾ ਵਿਖੇ ਜਿੱਥੇ ਮੰਡੀ ਦੀ ਚਾਰਦੀਵਾਰੀ ਕੀਤੀ ਜਾਵੇਗੀ, ਉੱਥੇ ਹੀ ਨਵੇਂ ਟੁਆਇਲਟ ਬਲਾਕ ਦੀ ਉਸਾਰੀ ਵੀ ਕੀਤੀ ਜਾਵੇਗੀ।ਹਾੜ੍ਹੀ ਸੀਜਨ 2026-27 ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਵਾਲਾ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਮੁਕੰਮਲ ਹਨ। ਸੂਬੇ ਦੀਆਂ ਮੰਡੀਆਂ ’ਚ 8 ਅਪ੍ਰੈਲ ਤੱਕ 13689 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 8124 ਮੀਟ੍ਰਿਕ ਟਨ ਕਣਕ ਦੀ ਫਸਲ ਦੀ ਖਰੀਦ ਹੋ ਚੁੱਕੀ ਹੈ। ਇਸ ਮੌਕੇ ਸਤਨਾਮ ਸਿੰਘ ਚੀਮਾ ਪ੍ਰਧਾਨ ਸਬਜ਼ੀ ਮੰਡੀ ਸਮਾਣਾ, ਸੰਦੀਪ ਗਰਗ ਸਾਬਕਾ ਪ੍ਰਧਾਨ ਅਨਾਜ ਮੰਡੀ, ਨਰਿੰਦਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਤਰਸੇਮ ਗੋਇਲ ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਐਡ. ਗੁਲਜਾਰ ਸਿੰਘ ਵਿਰਕ ਸੰਗਠਨ ਇੰਚਾਰਜ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਅਸ਼ੋਕ ਸਿਰਸਵਾਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ, ਜਸਬੀਰ ਸਿੰਘ ਜਿਲਾ ਪ੍ਰੀਸ਼ਦ ਮੈਂਬਰ, ਦਲਬਾਰਾ ਸਿੰਘ ਬਲਾਕ ਸੰਮਤੀ ਮੈਂਬਰ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਹਜ਼ਾਰੀ ਲਾਲ ਜੌਹਰੀ, ਸ਼ੰਕਰ ਜਿੰਦਲ, ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾ, ਰਾਮ ਸਿੰਘ ਸਰਪੰਚ ਫਤਿਹਪੁਰ, ਜੱਸੀ ਸਰਪੰਚ, ਨਰਿੰਦਰ ਸਿੰਘ ਸਰਪੰਚ ਬਰਸਟ ਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਮੌਜੂਦ ਰਹੇ।