ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਬਰਸਟ
ਮੰਡੀਆਂ ਵਿੱਚ ਕੀਤੇ ਗਏ ਹਨ ਪੁਖਤਾ ਪ੍ਰਬੰਧ, ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ: ਬਰਸਟ
Publish Date: Mon, 13 Apr 2026 04:48 PM (IST)
Updated Date: Mon, 13 Apr 2026 04:52 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਬਰਸਟ ਨੇ ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਖਰੀਦ ਕੇਂਦਰ ਕਰਹਾਲੀ ਸਾਹਿਬ, ਡਰੋਲਾ ਤੇ ਡਰੋਲੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜਸਬੀਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਰਬਾਰਾ ਸਿੰਘ ਮੈਂਬਰ ਬਲਾਕ ਸਮੰਤੀ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਤੇਜਿੰਦਰ ਕੁਮਾਰ , ਤੇਜਿੰਦਰ ਸਿੰਘ ਘੁਮਾਣ, ਮਹਿੰਦਰ ਸਿੰਘ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਸਿੰਘ ਨਵਾਂ ਗਾਊ, ਅਵਤਾਰ ਸਿੰਘ, ਬਲਕਾਰ ਸਿੰਘ ਖੇੜਕੀ, ਦਿਲਬਾਗ ਸਿੰਘ, ਭੋਲਾ ਸਿੰਘ, ਸੇਵਕ ਮਾਨ ਚੁਹੜਪੁਰ ਜੱਟਾਂ, ਅਗਿਅਕਾਰ ਸਿੰਘ, ਸੁਮਨ ਮਹਿਰਾ, ਗੁਰਧਿਆਨ ਸਿੰਘ, ਜੰਗ ਸਿੰਘ, ਧਰਮਪਾਲ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ ਡਰੋਲੀ, ਅੰਗ੍ਰੇਜ ਰਾਮਗੜ੍ਹ, ਅਸਲਮ ਮੁਹੰਮਦ ਜਿਲ੍ਹਾ ਮੰਡੀ ਅਫ਼ਸਰ, ਅਸ਼ੋਕ ਕੁਮਾਰ ਸਕੱਤਰ ਮਾਰਕਿਟ ਕਮੇਟੀ, ਪੁਨੀਤ ਸਿੰਗਲਾ, ਰਾਜ ਕੁਮਾਰ, ਚਰਨਦਾਸ, ਸ਼ਿਵ ਰਾਮ, ਦਿੱਪੀ ਗਰਗ, ਮੋਹਨ ਲਾਲ, ਗੁਰਸੇਵਕ ਸਿੰਘ, ਤਰਜਿੰਦਰ ਸਿੰਘ ਘੁਮਾਣ, ਅਜੇ ਗੋਇਲ, ਪਰਮਜੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਪੰਚ, ਸ਼ਿਵ ਰਾਮ ਆੜ੍ਹਤੀ, ਕਰਨੈਲ ਸਿੰਘ, ਨਰਿੰਦਰ ਸਿੰਗਲਾ, ਜਸਵੰਤ ਸਿੰਘ, ਜੋਗਿੰਦਰ ਸਿੰਘ, ਪਾਲਾ ਸਿੰਘ ਡਰੋਲਾ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।