- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਵਿਕਾਸ ਅਤੇ ਭਲਾਈਲਈ ਆਪ ਸਰਕਾਰ ਲਗਾਤਾਰ ਕਰ ਰਹੀ ਕਾਰਜ: ਬਰਸਟ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਵੱਡੀ ਗਿਣਤੀ ’ਚ ਲੋਕ ਤੇ ਵਲੰਟੀਅਰ ਪਹੁੰਚੇ। ਇਸ ਦੌਰਾਨ ਇਕੱਤਰ ਹੋਏ ਲੋਕਾਂ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਮਨੋਰਥ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਮੁਕਤ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ, ਜਿਸ ਲਈ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦਿਆਂ ਤੱਕ ਸੀਮਤ ਰਹਿਣ ਵਾਲੀ ਪਾਰਟੀ ਨਹੀਂ, ਸਗੋਂ ਆਪਣੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ’ਚ ਵਿਸ਼ਵਾਸ ਰੱਖਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਆਪਣੀਆਂ ਸਾਰਿਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਸੂਬੇ ਦਾ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ’ਚ ਮਿਸਾਲੀ ਕਾਰਜ ਕੀਤਾ ਗਏ ਹਨ। ਆਪ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 67 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ।