ਚੇਅਰਮੈਨ ਬਰਸਟ ਵੱਲੋਂ 98.43 ਲੱਖ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਚੇਅਰਮੈਨ ਬਰਸਟ ਵੱਲੋਂ 98.43 ਲੱਖ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਉਦਘਾਟਨ
Publish Date: Fri, 17 Jul 2026 04:51 PM (IST)
Updated Date: Fri, 17 Jul 2026 04:52 PM (IST)
ਭਾਰਤ ਭੂਸ਼ਣ ਗੋਇਲ•, ਪੰਜਾਬੀ ਜਾਗਰਣ•, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ ਸੜਕੀ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ। ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦੀ ਕੁੱਲ ਲਾਗਤ ਕਰੀਬ 98.43 ਲੱਖ ਰੁਪਏ ਹੈ। ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦਾ ਵਿਸ਼ੇਸ਼ ਦੌਰਾ ਕਰਕੇ ਵੱਖ-ਵੱਖ ਥਾਵਾਂ ਤੇ ਰਿਬਨ ਕੱਟ ਕੇ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਾਰਕਿਟ ਕਮੇਟੀ ਡਕਾਲਾ ਦੇ ਅਧੀਨ ਆਉਂਦੀ ਪਟਿਆਲਾ-ਸਮਾਣਾ ਰੋਡ ਤੋਂ ਕਕਰਾਲਾ ਤੱਕ ਦੀ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਇਹ 2.12 ਕਿਲੋਮੀਟਰ ਲੰਬੀ ਸੜਕ ਕਰੀਬ 73.79 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗਾ। ਇਸ ਸੜਕ ਦੇ ਬਣਨ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਦੇ ਸਫ਼ਰ ’ਚ ਵੱਡੀ ਰਾਹਤ ਮਿਲੇਗੀ। ਇਸੇ ਤਰ੍ਹਾਂ ਚੇਅਰਮੈਨ ਵੱਲੋਂ ਮਾਰਕਿਟ ਕਮੇਟੀ ਸਮਾਣਾ ਅਧੀਨ ਪੈਂਦੀ ਪਟਿਆਲਾ-ਸਮਾਣਾ ਰੋਡ ਤੋਂ ਬਿਜਲਪੁਰ ਤੋਂ ਸੈਦੀਪੁਰ-ਨੱਸੂਰਪੁਰ ਰੋਡ ਦੀ ਉਸਾਰੀ ਦੇ ਕਾਰਜ ਦਾ ਵੀ ਉਦਘਾਟਨ ਕੀਤਾ ਗਿਆ। ਇਸ ਸੜਕ ਦੀ ਕੁੱਲ ਲੰਬਾਈ 1.42 ਕਿਲੋਮੀਟਰ ਹੈ ਅਤੇ ਇਸ ਦੇ ਨਿਰਮਾਣ ਤੇ ਕਰੀਬ 24.64 ਲੱਖ ਰੁਪਏ ਖਰਚ ਆਵੇਗਾ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਕਿਸਾਨਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਲਗਾਤਾਰ ਕਾਰਜ ਕਰ ਰਹੀ ਹੈ। ਸੂਬਾ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕੰਮ ਜੰਗੀ ਪੱਧਰ ਚੱਲ ਰਹੇ ਹਨ। ਇਸ ਮੌਕੇ ਅਮਰੀਕ ਸਿੰਘ ਸਰਪੰਚ ਕਕਰਾਲਾ, ਵਰਿੰਦਰ ਸਿੰਘ ਸਰਪੰਚ ਸੈਦੀਪੁਰ, ਮਾਹਲ ਸਿੰਘ ਸਰਪੰਚ ਨੱਸੂਪੁਰ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਸੁਖਚੈਨ ਸਿੰਘ ਸਰਪੰਚ ਖੂੰਟੀ ਛੰਨਾ, ਗੁਰਵਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਮਨਪ੍ਰੀਤ ਸਰਪੰਚ ਵਜੀਦਪੁਰ, ਸ਼ਾਮ ਲਾਲ ਦੱਤ, ਹਜ਼ਾਰੀ ਲਾਲ ਜੋਹਰੀ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਸਿੰਘ ਨਵਾਂ ਗਾਓ, ਸੁੱਖੀ ਖੱਤਰੀਵਾਲ, ਬਿੰਦਰ ਨਾਗਰ, ਅੰਗਰੇਜ ਭੁੱਲਰ, ਡਾ. ਹਰਮੇਸ਼, ਹੇਮਰਾਜ ਚੁਪਕੀ, ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਪੰਕਜ ਐਸ.ਡੀ.ਓ. ਸਮੇਤ ਸਮੂਹ ਇਲਾਕਾ ਨਿਵਾਸੀ ਅਤੇ ਮੰਡੀ ਬੋਰਡ ਦੇ ਅਧਿਕਾਰੀ ਮੌਜੂਦ ਰਹੇ।