ਨੌਜਵਾਨ ਨਵੀਆਂ ਤਕਨੀਕਾਂ ਨਾਲ ਜੁੜ ਕੇ ਰੁਜ਼ਗਾਰ ਦੇਣ ਵਾਲੇ ਬਣਨ : ਬਰਸਟ ਨੌਜਵਾਨ ਨਵੀਆਂ ਤਕਨੀਕਾਂ ਨਾਲ ਜੁੜ ਕੇ ਰੁਜ਼ਗਾਰ ਦੇਣ ਵਾਲੇ ਬਣਨ – ਚੇਅਰਮੈਨ ਬਰਸਟ
Publish Date: Sun, 09 Aug 2026 08:47 PM (IST)
Updated Date: Mon, 10 Aug 2026 04:08 AM (IST)
ਕਿਹਾ- ਨੌਕਰੀ ਹੀ ਜ਼ਿੰਦਗੀ ਦਾ ਆਖਰੀ ਮਕਸਦ ਨਹੀਂ, ਹੁਨਰ ਸਿੱਖ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਲੋੜ ਪੱਤਰ ਪ੍ਰੇਰਕ,ਪੰਜਾਬੀ ਜਾਗਰਣ, •ਪਟਿਆਲਾ : ਪਟਿਆਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ 80ਵਾਂ ਆਜ਼ਾਦੀ ਦਾ ਮਹਾਉਤਸਵ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਆਜ਼ਾਦੀ ਮਹਾਉਤਸਵ ਦੀਆਂ ਵਧਾਈਆਂ ਦਿੰਦਿਆਂ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਅੱਜ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਨਵੀਆਂ ਤਕਨੀਕਾਂ ਨੇ ਨੌਜਵਾਨਾਂ ਸਾਹਮਣੇ ਤਰੱਕੀ ਦੇ ਅਨੇਕਾਂ ਮੌਕੇ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰੋਜ਼ੀ-ਰੋਟੀ ਅਤੇ ਨੌਕਰੀ ਦੀ ਲੋੜ ਆਪਣੀ ਥਾਂ ਹੈ, ਪਰ ਨੌਕਰੀ ਨੂੰ ਹੀ ਜ਼ਿੰਦਗੀ ਦਾ ਆਖਰੀ ਮਕਸਦ ਨਹੀਂ ਬਣਾਉਣਾ ਚਾਹੀਦਾ। ਨੌਜਵਾਨ ਆਪਣੇ ਹੁਨਰ ਨੂੰ ਵਿਕਸਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਮਿਸਾਲੀ ਕਾਰਜ ਕਰਦਿਆਂ ਹੋਇਆ ਲੋਕਾਂ ਨੂੰ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਮੁੱਖ ਤਰਜੀਹ ਆਮ ਲੋਕਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਪੂਰਾ ਕਰਨਾ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੁਸਾਇਟੀ ਮੈਂਬਰਾਂ ਵੱਲੋਂ ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਵਿਜੇ ਗੋਇਲ, ਸਾਗਰ ਸੂਦ, ਸੰਜੇ, ਸਿਮਰਨ, ਕ੍ਰਿਤਿਕਾ, ਲਕਸ਼ਮੀ ਚੰਦ ਗੁਪਤਾ, ਡਾ. ਸ਼ਾਮ ਜਿੰਦਲ, ਡਾ. ਵਨੀਤਾ ਰਾਣੀ ਪ੍ਰਿੰਸੀਪਲ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਪਟਿਆਲਾ, ਪ੍ਰੋ. ਯਸ਼ਪ੍ਰੀਤ ਸਿੰਘ, ਰੁਪਿੰਦਰ ਸਿੰਘ ਲਾਇਬ੍ਰੇਰੀਅਨ, ਅਜੀਤ ਸਿੰਘ ਭੱਟੀ, ਰਾਜੇਸ਼ ਵਰਮਾ ਸੇਵਾਮੁਕਤ ਪ੍ਰਿੰਸੀਪਲ ਤੇ ਕਲਾਕਾਰ, ਰਵਿੰਦਰ ਸਭੱਰਵਾਲ, ਰੁਸ਼ਿਲ ਕਪੂਰ, ਡਾ. ਜੈਕਿਸ਼ਨ ਸਮੇਤ ਹੋਰ ਲੋਕ ਵੀ ਮੌਜੂਦ ਰਹੇ।