ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਆਰੰਭੀਆਂ ਤਿਆਰੀਆਂ
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਆਰੰਭੀਆਂ ਤਿਆਰੀਆਂ
Publish Date: Thu, 08 Jan 2026 05:15 PM (IST)
Updated Date: Thu, 08 Jan 2026 05:18 PM (IST)

ਫੋਟੋ 8ਪੀਟੀਐਲ: 12 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਕਰ ਦਿੱਤੀਆਂ ਗਈਆਂ। ਇਸ ਸਬੰਧ ਵਿਚ ਅੱਜ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਨਿਰਦੇਸ਼ਾਂ ’ਤੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪ੍ਰਬੰਧਕ ਮੈਨੇਜਰ ਭਾਗ ਸਿੰਘ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ ਮੈਂਬਰ ਤੇ ਇੰਚਾਰਜ ਸਾਹਿਬਾਨਾਂ ਨਾਲ ਇਕੱਤਰਤਾ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਕਰਾਏ ਜਾਣ ਵਾਲੇ ਧਾਰਮਿਕ ਸਮਾਗਮ ਨੂੰ ਲੈ ਕੇ ਵਿਚਾਰਾਂ ਸਮੂਹ ਸਟਾਫ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਇੰਚਾਰਜ ਸਾਹਿਬਾਨਾਂ ਨਾਲ ਕੀਤੀਆਂ ਗਈਆਂ। ਇਕੱਤਰਤਾ ਦੌਰਾਨ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦਾ ਸਾਲਾਨਾ ਜੋੜ ਆ ਰਿਹਾ ਅਤੇ ਇਸ ਸਬੰਧ ਵਿਚ 22 ਅਤੇ 23 ਜਨਵਰੀ ਨੂੰ ਪ੍ਰੋਗਰਾਮ ਉਲੀਕੇ ਗਏ ਹਨ, ਜਿਨਾਂ ਵਿਚ ਗੁਰਮਤਿ ਸਮਾਗਮ, ਕਵੀ ਦਰਬਾਰ, ਢਾਡੀ ਦਰਬਾਰ ਕਰਵਾਇਆ ਜਾਵੇਗਾ। ਇਸ ਮੌਕੇ ਐਡੀਸ਼ਨਨ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਸੁਪਰਵਾਈਜਰ ਕਰਨੈਲ ਸਿੰਘ, ਵਰਿੰਦਰ ਸਿੰਘ ਗੋਲਡੀ, ਅਕਾਊਂਟੈਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ ਤੋਂ ਇਲਾਵਾ ਸੁਖਦੇਵ ਸਿੰਘ ਕਾਹਲਵਾਂ, ਹਰਵਿੰਦਰ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸਮੂਹ ਪ੍ਰਬੰਧਕੀ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।