ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ
Publish Date: Fri, 23 Jan 2026 05:26 PM (IST)
Updated Date: Fri, 23 Jan 2026 05:27 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ ਜੁਲਾਹਖੇਡ਼ੀ ਵਿਖੇ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਨੂੰ ਸਮਰਪਿਤ ‘ਬਸੰਤ ਪੰਚਮੀ’ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਵਿਚ ਖਾਸ ਖਿੱਚ ਦਾ ਕੇਂਦਰ ਪ੍ਰੀ-ਪ੍ਰਾਇਮਰੀ ਵਿਭਾਗ ਦੇ ਬੱਚੇ ਰਹੇ। ਇਨ੍ਹਾਂ ਛੋਟੇ ਬੱਚਿਆਂ ਲਈ ਖਾਸ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਉਨ੍ਹਾਂ ਨੇ ਪੀਲੇ ਰੰਗ ਦੇ ਪਹਿਰਾਵੇ ਪਹਿਨ ਕੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਨੇ ਕਵਿਤਾ ਉਚਾਰਨ, ਪੀਲੇ ਰੰਗ ਦੇ ਖਿਡੌਣਿਆਂ ਨਾਲ ਖੇਡਣਾ ਅਤੇ ਚਿੱਤਰਕਾਰੀ ਵਰਗੀਆਂ ਗਤੀਵਿਧੀਆਂ ਰਾਹੀਂ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਸਾਰਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਪਡ਼੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਆਪਣੈ ਸੰਬੋਧਨ ਦੌਰਾਨ ਪ੍ਰੀ-ਪ੍ਰਾਇਮਰੀ ਬੱਚਿਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਬੱਚਿਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਹੁੰਦਾ ਹੈ। ਅਖੀਰ ਵਿੱਚ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹੇਗਾ।