- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਸੰਤ ਰਿਤੂ ਕਲੱਬ ਵੱਲੋਂ ਮਾਸਿਕ ਅੱਖਾਂ ਦਾ ਕੈਂਪ ਆਯੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਗੁਰੂ ਤੇਗ ਬਹਾਦਰ ਅੱਖਾਂ ਦਾ ਹਸਪਤਾਲ ਸਾਹਮਣੇ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਅੱਖਾਂ ਦਾ ਮਹੀਨਾਵਾਰ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਦੀ ਪ੍ਰਧਾਨਗੀ ਕਲੱਬ ਦੇ ਚੇਅਰਮੈਨ ਯਸ਼ਪਾਲ ਬੇਦੀ ਨੇ ਕੀਤੀ। ਕਲੱਬ ਦੇ ਪ੍ਰਧਾਨ ਇੰਜੀ. ਆਕਰਸ਼ ਸ਼ਰਮਾ ਨੇ ਦੱਸਿਆ ਕਿ ਕਲੱਬ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਹਰ ਮਹੀਨੇ ਅੱਖਾਂ ਦੇ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾਂਦਾ ਹੈ ਅਤੇ ਗੁਰੂ ਤੇਗ ਬਹਾਦਰ ਅੱਖਾਂ ਦੇ ਹਸਪਤਾਲ ਦੀ ਟੀਮ ਡਾ. ਆਸ਼ਾ ਪ੍ਰਿਤਪਾਲ ਕੌਰ ਆਈ ਸਰਜਨ ਵੱਲੋਂ ਚੈੱਕਅਪ ਅਤੇ ਆਪ੍ਰੇਸ਼ਨ ਕੀਤੇ ਜਾਂਦੇ ਹਨ। ਕਲੱਬ ਵੱਲੋਂ ਹਰ ਮਹੀਨੇ ਜ਼ਰੂਰਤਮੰਦਾਂ ਦੇ ਜਿੱਥੇ ਲੈਂਜ ਵਾਲੇ ਮੋਤੀਆ ਬਿੰਦ ਦੇ ਆਪ੍ਰੇਸ਼ਨ ਕੀਤੇ ਜਾਂਦੇ ਹਨ ਉੱਥੇ ਮਰੀਜ਼ਾਂ ਨੂੰ ਐਨਕਾਂ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਦੌਸਰੇ ਸਟੇਟਾਂ ਤੋਂ ਆਉਣ ਵਾਲੇ ਲੋੜਮੰਦ ਮਰੀਜ਼ਾਂ ਨੂੰ ਕਿਰਾਇਆ ਵੀ ਦਿੱਤਾ ਜਾਂਦਾ ਹੈ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਅਤੇ ਸੰਤੋਸ਼ ਲਾਲਵਾਨੀ ਨੇ ਆਖਿਆ ਕਿ ਬਸੰਤ ਰਿਤੂ ਕਲੱਬ ਵੱਲੋਂ ਕਰਵਾਏ ਜਾਂਦੇ ਮਹੀਨਾਵਾਰ ਕੈਂਪ ਵਿੱਚ ਜਿੱਥੇ ਦੂਜੇ ਸੂਬਿਆਂ ਤੋਂ ਵੀ ਲੋਕ ਆ ਕੇ ਇਸ ਕੈਂਪ ਦਾ ਲਾਭ ਉਠਾ ਰਹੇ ਹਨ, ਇਸ ਕੈਂਪਾਂ ਵਿੱਚ ਤ੍ਰਿਪੜੀ ਬਾਜ਼ਾਰ ਵੱਲੋਂ ਪੂਰਾ-ਪੂਰਾ ਸਹਿਯੋਗ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ ਵਿਨੋਦ ਕੁਮਾਰ ਸ਼ਰਮਾ ਵੱਲੋਂ 3100 ਰੁਪਏ ਦੀ ਮਾਲੀ ਸਹਾਇਤਾ ਕੀਤੀ ਗਈ।