ਜਥੇਦਾਰ ਬਘੌਰਾ ਨੇ ਹਰਿਆਣਾ ਸੀਐੱਮ ਨੂੰ ਦਿੱਤਾ ਮੰਗ ਪੱਤਰ
ਤੱਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਾਸਤੇ ਇੱਕ ਰੇਲਵੇ ਦਾ ਟਾਈਮ ਚਲੌਣ ਦੀ ਮੰਗ: ਜਥੇਦਾਰ ਬਘੌਰਾ
Publish Date: Sun, 04 Jan 2026 04:20 PM (IST)
Updated Date: Sun, 04 Jan 2026 04:23 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸੀਨੀਅਰ ਆਗੂ ਤੇ ਸਮਾਜ ਸੇਵੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿਚ ਮੰਗ ਕੀਤੀ ਜਾਂਦੀ ਹੈ ਪੰਜਾਬ ਅਤੇ ਹਰਿਆਣਾ ਤੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਗੁਰਦੁਆਰਾ ਸ੍ਰੀ ਬਾਲ ਲੀਲਾ ਦੇ ਦਰਸ਼ਨ ਕਰਨ ਲਈ ਕੇਂਦਰ ਸਰਕਾਰ ਦੇ ਰੇਲਵੇ ਮੰਤਰੀ ਤੋਂ ਅੰਮ੍ਰਿਤਸਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਇੱਕ ਰੇਲਵੇ ਦਾ ਟਾਈਮ ਸ੍ਰੀ ਹਜ਼ੂਰ ਸਾਹਿਬ ਦੀ ਤਰਜ਼ ’ਤੇ ਚਲਾਇਆ ਜਾਵੇ। ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਅੱਜ ਵੱਖ-ਵੱਖ ਗੁਰਦੁਆਰਿਆਂ ਵਿਚ ਮੀਟਿੰਗ ਵਿਚ ਹਾਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਬੰਸ ਸਿੰਘ ਦੰਦਹੇੜਾ ਗੁਰਜਿੰਦਰ ਸਿੰਘ ਗਜੂਮਾਜਰਾ ਗੁਰਦਰਸ਼ਨ ਸਿੰਘ ਗਾਂਧੀ ਇੰਦਰਜੀਤ ਸਿੰਘ ਮਹਿਦੂਦਾਂ ਲਾਲ ਸਿੰਘ ਮਰਦਾਂਪੁਰ ਵੀ ਹਾਜ਼ਰ ਸਨ। ਅਖੀਰ ਵਿਚ ਉਪਰੋਕਤ ਆਗੂਆਂ ਨੇ ਕਿਹਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਤਰਜ਼ ’ਤੇ ਇਕ ਰੇਲ ਗੱਡੀ ਅਮ੍ਰਿਤਸਰ ਤੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਚਲਾਈ ਜਾਵੇ ਅਤੇ ਉਸ ਟ੍ਰੇਨ ਅਤੇ ਬਾਕੀ ਚਲਦੀਆਂ ਟ੍ਰੇਨਾਂ ਵਿਚ ਗੁਰਦੁਆਰਾ ਸ੍ਰੀ ਤਖਤ ਹਰਿਮੰਦਰ ਜੀ ਪਟਨਾ ਸਾਹਿਬ ਤੇ ਗੁਰਦੁਆਰਾ ਸ੍ਰੀ ਬਾਲ ਲੀਲਾ ਪਟਨਾ ਸਾਹਿਬ ਦਾ ਸੀਟਾਂ ਦਾ ਸਪੈਸ਼ਲ ਕੋਟਾ ਰਖਿਆ ਜਾਵੇ। ਅਖੀਰ ’ਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਪੰਜਾਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕੋਟੇ ਵਿੱਚ ਸੀਟਾਂ ਰਾਖਵੀਆਂ ਰਖੀਆਂ ਜਾਣ।