- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਜਤਿੰਦਰ ਸ਼ਰਮਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਟਿਆਲਾ ਵਿਚ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਤੇ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਹਰ ਧਰਮ ਦੇ ਲੋਕਾਂ ਨੇ ਆਪਸੀ ਸਾਂਝ ਤੇ ਉਤਸ਼ਾਹ ਨਾਲ ਪ੍ਰਗਟ ਦਿਵਸ ਮਨਾਇਆ। ਸ਼ਹਿਰ ਵਿਚ ਦੀਵਾਲੀ ਵਰਗਾ ਰੌਸ਼ਨਮਈ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਿਊਮਨ ਸਰਵਿਸ ਸੋਸਾਇਟੀ ਪੰਜਾਬ ਦੀ ਟੀਮ ਨੇ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕੀਤੀ ਅਤੇ ਮੰਦਰ ਵਿਚ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਧੀਰੂ ਨਗਰ, ਲਾਹੌਰੀ ਗੇਟ ਅਤੇ ਸਨੌਰ ਦੀਆਂ ਟੀਮਾਂ ਵੱਲੋਂ ਸੁਸਾਇਟੀ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪੰਜਾਬ ਪ੍ਰਧਾਨ ਜਤਿੰਦਰ ਸ਼ਰਮਾ ਨੇ ਕਿਹਾ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਰਾਮਾਇਣ ਦੀ ਰਚਨਾ ਕਰਕੇ ਮਨੁੱਖਤਾ ਨੂੰ ਜੀਵਨ ਦੀਆਂ ਉੱਚੀਆਂ ਕਦਰਾਂ-ਕੀਮਤਾਂ ਨਾਲ ਜੋੜਿਆ। ਜਤਿੰਦਰ ਸ਼ਰਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸਦਭਾਵਨਾ, ਸਮਾਨਤਾ, ਸਨਮਾਨ ਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।