ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਵਿਸ਼ਾਲ ਘਾਰੂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਵਿਸ਼ਾਲ ਘਾਰੂ
Publish Date: Thu, 29 Oct 2026 06:34 PM (IST)
Updated Date: Thu, 29 Oct 2026 06:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ: ਪਟਿਆਲਾ ਦੇ ਧੀਰੂ ਨਗਰ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਭਗਵਾਨ ਵਾਲਮੀਕਿ ਜੀ ਨੂੰ ਨਮਨ ਕੀਤਾ। ਲੋਕਾਂ ਨੇ ਸ਼ਰਧਾ ਨਾਲ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਆਪਸੀ ਭਾਈਚਾਰੇ ਅਤੇ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਸ਼ਾਲ ਘਾਰੂ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਸ਼ਾਲ ਘਾਰੂ ਨੇ ਕਿਹਾ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਨੂੰ ਮਹਾਂਪੁਰਖਾਂ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ, ਪਟਿਆਲਾ ਹਲਕਾ ਇੰਚਾਰਜ ਅਮਰਿੰਦਰ ਬਜਾਜ, ਭਾਜਪਾ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਅਨੂਜ ਖੋਸਲਾ, ਪੰਜਾਬ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਪ੍ਰਚਾਰਕ ਸ਼ੀਤਲ, ਆਦਿ ਵੰਸੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਪਹੁੰਚੇ ਮੁੱਖ ਮਹਿਮਾਨਾਂ ਦਾ ਵਿਸ਼ਾਲ ਘਾਰੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਸਤਿਸੰਗ ਵਿਚ ਗੁਣਗਾਣ ਕਰਨ ਲਾਲ ਚੰਦ ਲਾਲਾ ਯੂ.ਐਸ.ਏ ਵਾਲੇ, ਲਾਲੀ ਹੰਸ, ਸਤੀਸ਼ ਵੀਰਾਨ, ਰਵਿੰਦਰ ਲਾਡੀ, ਵੰਸ ਸੋਹਤਾ ਨੇ ਭਾਜਨਾ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਅਭੈ ਦਮਨ, ਸਹਿਲ, ਵੰਸ, ਚੇਤਨ ਖਾਨ, ਮੋਹਿਤ ਚਨਾਲੀਆ, ਜਤੀਨ, ਮੱਖਣ, ਵਿਸ਼ੂ, ਸਾਗਰ, ਸਾਬਕਾ ਪ੍ਰਧਾਨ ਜਤਿੰਦਰ ਰਾਜੀ, ਪ੍ਰਧਾਨ ਸ਼ਬਲੂ ਮੱਟੂ, ਅਮਰਜੀਤ ਸੋਹਤਾ, ਲਾਲ ਚੰਦ ਧਾਲੀਵਾਲ, ਹੈਪੀ ਲੋਹਟ, ਵਿਕਾਸ ਗਿਲ, ਗੁਰਚਰਨ ਸਿੰਘ ਖ਼ਾਲਸਾ ਨੇ ਵਿਸ਼ੇਸ ਭੁਮਿਕਾ ਨਿਭਾਈ।