- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਸਿੰਘ ਸ਼ੁਤਰਾਣਾ ਹਲਕਾ ਕੋਆਰਡੀਨੇਟਰ ਨਿਯੁਕਤ

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪਾਰਟੀ ਨੂੰ ਹਲਕਾਵਾਰ ਮਜ਼ਬੂਤ ਕਰਨ ਲਈ ਕੋਆਰਡੀਨੇਟਰ ਨਿਯੁਕਤ ਕਰ ਰਹੀ ਹੈ। ਇਸ ਤਰ੍ਹਾਂ ਹਲਕਾ ਸ਼ੁਤਰਾਣਾ ਵਿਚ ਪਿਛਲੇ ਲੰਮੇ ਸਮੇਂ ਤੋਂ ਪ੍ਰਚਾਰ ਤੇ ਪ੍ਰਸਾਰ ਕਰ ਰਹੇ ਭਗਵੰਤ ਸਿੰਘ ਸ਼ੁਤਰਾਣਾ ਨੂੰ ਹੁਣ ਪਾਰਟੀ ਵੱਲੋਂ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜਨ ਕਿਉਂਕਿ ਪੰਜਾਬ ਵਿੱਚ ਰਾਜ ਸੱਤਾ ਮਾਨਣ ਵਾਲੀ ਕਿਸੇ ਪਾਰਟੀ ਨੇ ਪੰਜਾਬ ਦੇ ਭਲੇ ਲਈ ਕੰਮ ਨਹੀਂ ਕੀਤਾ। ਰਵਾਇਤੀ ਪਾਰਟੀਆਂ ਦੀ ਨਲਾਇਕੀ ਕਾਰਨ ਪਹਿਲਾਂ ਪੰਜਾਬ ਦੇ ਤਿੰਨ ਟੁਕੜੇ ਕੀਤੇ ਫਿਰ ਭਾਸਾਈ ਤੌਰ ਤੇ ਬਹੁਤ ਹਿੱਸੇ ਦੂਜੇ ਰਾਜਾਂ ਨੂੰ ਦਿੱਤੇ ਗਏ। ਉਸ ਤੋਂ ਬਾਅਦ ਪਾਣੀ, ਮਿੱਟੀ, ਮਾਂ ਬੋਲੀ ਪੰਜਾਬੀ, ਨੌਜਵਾਨੀ ਸਭ ਬਰਬਾਦ ਕਰ ਦਿੱਤਾ ਹੈ ਹੁਣ ਲੋਕਾਂ ਨੂੰ ਉਨ੍ਹਾਂ ਠੱਗ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਹੋਕੇ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜਨਾ ਚਾਹੀਦਾ ਹੈ। ਕਿਉਂਕਿ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਸੰਭਾਲਣ ਲਈ ਸੱਚੇ ਸੁੱਚੇ ਲੋਕਾਂ ਨੂੰ ਹੀ ਪਾਰਟੀ ਹਾਈਕਮਾਨ ਅਗਾਮੀ ਚੋਣਾਂ ਦੇ ਮੈਦਾਨ ਵਿਚ ਉਮੀਦਵਾਰ ਬਣਾਉਣ ਜਾ ਰਹੀ ਹੈ।