- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਖੇਲ ਸਾਹਿਬ ਦੇ ਕਥਾਵਾਚਕ ਭਾਈ ਸੁਰਜੀਤ ਸਿੰਘ ਸਿੱਖ ਸੁਸਾਇਟੀਆਂ ਵੱਲੋਂ ਸਨਮਾਨਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਖੇਲ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਕਥਾਵਾਚਕ ਭਾਈ ਸੁਰਜੀਤ ਸਿੰਘ ਨੂੰ ਵੱਖ-ਵੱਖ ਸਿੱਖ ਸਭਾਵਾਂ ਤੇ ਸੁਸਾਇਟੀਆਂ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਤੇ ਸੁਪਰਵਾਈਜ਼ਰ ਕਰਨੈਲ ਸਿੰਘ ਸਮੇਤ ਵੱਖ-ਵੱਖ ਸਿੱਖ ਸਭਾਵਾਂ ਦੇ ਅਹੁਦੇਦਾਰ ਮੌਜੂਦ ਸਨ। ਜਾਣਕਾਰੀ ਦਿੰਦਿਆਂ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਭਾਈ ਸੁਰਜੀਤ ਸਿੰਘ ਨੇ ਆਪਣੀ ਕਥਾ-ਵਿਚਾਰ ਰਾਹੀਂ ਲੰਮੇ ਸਮੇਂ ਤੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਧਰਮ ਅਤੇ ਇਤਿਹਾਸ ਨਾਲ ਜੋੜਨ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਈ ਸੁਰਜੀਤ ਸਿੰਘ ਦੀ ਸੇਵਾਮੁਕਤੀ ਤੋਂ ਪਹਿਲਾਂ ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਨੂੰ ਸਨਮਾਨ ਦੇਣ ਲਈ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਭਾਈ ਅਮਰੀਕ ਸਿੰਘ, ਭਾਈ ਧਰਮਪਾਲ ਸਿੰਘ, ਭਾਈ ਗੁਰਵਿੰਦਰ ਸਿੰਘ ਭਸੀਨ, ਬਲਬੀਰ ਸਿੰਘ ਬਡੂੰਗਰ, ਭਾਈ ਹਜ਼ੂਰ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ, ਭਾਈ ਮਨਦੀਪ ਸਿੰਘ, ਭਾਈ ਗੁਰਜਿੰਦਰ ਸਿੰਘ, ਰਜਿੰਦਰ ਸਿੰਘ, ਸਤਪਾਲ ਸਿੰਘ, ਗੁਰਪ੍ਰੀਤ ਸਿੰਘ ਸਰਪੰਚ ਕਰਹੇੜੀ ਅਤੇ ਗੁਰਦੁਆਰਾ ਆਦਰਸ਼ ਕਾਲੋਨੀ, ਗੁਰੂ ਤੇਗ ਬਹਾਦਰ ਸਾਹਿਬ ਜਥਾ ਤੇ ਗੁਰੂ ਸ਼ਬਦ ਪ੍ਰਚਾਰ ਸਭਾ ਦੇ ਨੁਮਾਇੰਦੇ ਵੀ ਹਾਜ਼ਰ ਸਨ।