ਭਾਕਿਯੂ ਨੇ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
ਭਾਕਿਯੂ ਉਗਰਾਹਾਂ ਨੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ
Publish Date: Fri, 20 Feb 2026 04:01 PM (IST)
Updated Date: Sat, 21 Feb 2026 04:01 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪਿੰਡ ਜਿਉਂਦ ਦੇ ਦੋ ਵਰਕਰਾਂ ਨੂੰ ਛੁੜਾਉਣ ਲਈ ਵਿੱਢੇ ਗਏ ਸੰਘਰਸ਼ ਤਹਿਤ ਪਿਛਲੇ ਦਿਨੀਂ ਬਠਿੰਡਾ ਵੱਲ ਕੂਚ ਕਰ ਰਹੇ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਲਾਕ ਧਰੀ ਦੇ ਪਿੰਡ ਲੱਡਾ ਵੱਲੋਂ ਪ੍ਰਧਾਨ ਗੁਰਦੇਵ ਸਿੰਘ, ਬਲਾਕ ਪ੍ਰਧਾਨ ਹਰਬੰਸ ਸਿੰਘ ਤੇ ਪ੍ਰਗਟ ਸਿੰਘ ਲੱਡਾ ਦੀ ਅਗਵਾਈ ਵਿਚ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜੇਤੂ ਰੈਲੀ ਕੱਢਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਤਸ਼ਦਦ ਬਹੁਤ ਹੀ ਨਿੰਦਣਯੋਗ ਹੈ। ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਸਰਕਾਰ ਤੋਂ ਬਹੁਤ ਉਮੀਦਾਂ ਸਨ ਪਰੰਤੂ ਅੱਜ ਇਹ ਸਰਕਾਰ ਵੀ ਲੋਕ ਵਿਰੋਧੀ ਨੀਤੀਆਂ ਤੇ ਉਤਰ ਰਿਹ ਹੈ। ਆਗੂਆਂ ਨੇ ਬਠਿੰਡਾ ਦੀ ਐੱਸਐੱਸਪੀ ਦੇ ਵਿਵਹਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਕ ਬਦਲਾਖ਼ੋਰੀ ਦੀ ਨੀਤੀ ਤਹਿਤ ਜਾਣ ਬੁੱਝ ਕੇ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਤੇ ਤਸ਼ੱਦਦ ਢਾਇਆ ਗਿਆ ਹੈ ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਥੇਬੰਦੀ ਦਾ ਕੋ ਵੀ ਆਗੂ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਤੋਂ ਨਹੀਂ ਡਰੇਗਾ ਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਖਿਲਾਫ਼ ਸੰਘਰਸ਼ ਜਾਰੀ ਰਹੇਗਾ |