ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਭਾਰੀ ਉਤਸ਼ਾਹ : ਬੰਗੜ
ਸਿਹਤ ਬੀਮਾ ਯੋਜਨਾ ਪੰਜਾਬ ਤਹਿਤ ਰਜਿਸਟ੍ਰੇਸ਼ਨ ਲਈ ਭਾਰੀ ਉਤਸ਼ਾਹ: ਬੰਗੜ
Publish Date: Wed, 18 Feb 2026 04:52 PM (IST)
Updated Date: Wed, 18 Feb 2026 04:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਰੀਕ ਸਿੰਘ ਬੰਗੜ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਇਤਿਹਾਸ ਵਿਚ ਇਕ ਵੱਡਾ ਕ੍ਰਾਂਤੀਕਾਰੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਸਹੂਲਤ ਲੈਣ ਰਹੇ ਨੇ ਲੋਕ। ਮੀਡੀਆ ਨਾਲ ਗੱਲਬਾਤ ਕਰਦਿਆਂ ਬੰਗੜ ਨੇ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਹਰ ਲੋੜਵੰਦ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਬੰਗੜ ਨੇ ਇਸ ਨੂੰ ਸਿਹਤ ਕ੍ਰਾਂਤੀ ਦਾ ਨਾਂ ਦਿੰਦਿਆਂ ਕਿਹਾ ਕਿ ਸੂਬੇ ਭਰ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਨਕਦ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਆਪ ਸਰਕਾਰ ਦਾ ਇਹ ਕਦਮ ਸਾਬਤ ਕਰਦਾ ਹੈ ਕਿ ਆਪ ਸਰਕਾਰ ਸਿੱਖਿਆ ਤੇ ਸਿਹਤ ਦੇ ਆਪਣੇ ਮੁੱਖ ਏਜੰਡੇ ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ। ਅਮਰੀਕ ਸਿੰਘ ਬੰਗੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਇਸ ਯੋਜਨਾ ਦਾ ਲਾਭ ਲੈਣ।