- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਕਿਯੂ ਸਿੱਧੂਪੁਰ ਨੇ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੰਜ ਘੰਟੇ ਅਜੀਜ਼ਪੁਰ ਟੋਲ ਪਲਾਜ਼ਾ ਕੀਤਾ ਮੁਫ਼ਤ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਲੈਂਡ ਮਾਰਗੇਜ ਬੈਂਕ ਦੀ ਧੋਖਾਦੇਹੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਤੇ ਹੋਰ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੂਬੇ ਭਰ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਸੱਦਾ ਦਿੱਤਾ ਸੀ। ਇਸ ਸੱਦੇ ਤਹਿਤ ਅੱਜ ਸਿੱਧੂਪੁਰ ਦੀ ਬਲਾਕ ਮੋਹਾਲੀ ਅਤੇ ਰਾਜਪੁਰਾ ਦੀ ਇਕਾਈ ਵੱਲੋਂ ਬਨੂੜ ਤੋਂ ਜੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਤੇ ਸਥਿਤ ਅਜੀਜ਼ਪੁਰ ਟੋਲ ਪਲਾਜਾ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਫ੍ਰੀ ਕਰਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ। ਟੋਲ ਪਲਾਜ਼ਾ ਤੇ ਸੂਬਾ ਸਰਕਾਰ ਖਿਲਾਫ ਕੀਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਬਲਾਕ ਮੋਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਜਸਪਾਲ ਮੋਟੀ ਜੰਗਪੁਰਾ, ਗੁਰਦੇਵ ਸਿੰਘ ਜੰਡੋਲੀ, ਗੁਰਪ੍ਰੀਤ ਸਿੰਘ ਨੰਡਿਆਲੀ, ਸਰਪੰਚ ਨਾਹਰ ਸਿੰਘ ਕੁਰੜੀ, ਕਮਲਜੀਤ ਸਿੰਘ ਪੱਤੋ, ਕਾਕਾ ਕੁਰੜੀ, ਜਗਦੀਪ ਸਿੰਘ ਅਲੂਣਾ, ਬਚਨ ਸਿੰਘ, ਗੁਰਵਿੰਦਰ ਸਿੰਘ ਭਟੀਰਸ, ਸ਼ਮਸ਼ੇਰ ਸਿੰਘ ਰਾਜਪੁਰਾ, ਗੁਰਮੀਤ ਸਿੰਘ ਸਿਆਊ, ਦਿਲਜੀਤ ਸਿੰਘ ਖੇੜੀ ਗੁਰਨਾ, ਭੁਪਿੰਦਰ ਸਿੰਘ ਨੰਡਿਆਲੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਪਰਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਲੈਂਡ ਮਾਰਗੈਜ ਬੈਂਕਾਂ ਦੀ ਕਥਿਤ ਧੋਖਾਦੇਹੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ ਦਿਵਾਉਣ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਅਤੇ ਹੋਰ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਅੱਜ ਸੂਬੇ ਭਰ ਦੇ ਟੋਲ ਪਲਾਜ਼ੇ 11 ਵਜੇ ਤੋਂ 4 ਵਜੇ ਤੱਕ ਮੁਫਤ ਕਰਨ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੈਂਡ ਮਾਰਗੈਜ ਬੈਂਕ ਦੀ ਧੋਖਾਦੇਹੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਲੈ ਕੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਬੈਂਕਾਂ ਦੀਆਂ ਬ੍ਰਾਂਚਾਂ ਅੱਗੇ ਧਰਨੇ ਲਗਾਏ ਜਾ ਰਹੇ ਹਨ, ਕਿਉਂਕਿ ਉਨਾਂ ਵੱਲੋਂ ਧੋਖਾਦੇਹੀ ਕਰਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ ਜਿਸ ਖ਼ਿਲਾਫ਼ ਅੱਜ ਜਥੇਬੰਦੀ ਵੱਲੋਂ ਸੂਬੇ ਦੇ ਟੋਲ ਪਲਾਜ਼ੇ ਫ੍ਰੀ ਕੀਤੇ ਗਏ ਹਨ ਤਾਂ ਜੋ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਿਰੋਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਵਾਂਗ ਤਾਨਾਸ਼ਾਹੀ ਰਵਈਆ ਅਪਣਾ ਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਇਨਕਾਰੀ ਹੈ ਜਿਸ ਦਾ ਖਮਿਆਜਾ ਉਨਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਇਸ ਮੌਕੇ ਪਰਮਜੀਤ ਸਿੰਘ ਕੁਰੜੀ, ਬਲਵੀਰ ਸਿੰਘ, ਸ਼ਮਸ਼ੇਰ ਸਿੰਘ, ਮੱਘਰ ਸਿੰਘ ਕਲੋਲੀ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਨੰਡਿਆਲੀ, ਨੰਬਰਦਾਰ ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।