ਵਿਦਿਆਰਥੀਆਂ ਨੇ ਭੰਗੜੇ ਨਾਲ ਬੰਨ੍ਹਿਆ ਰੰਗ
77ਵਾਂ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 05:41 PM (IST)
Updated Date: Tue, 27 Jan 2026 05:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤ ਵਿਕਾਸ ਪ੍ਰੀਸ਼ਦ ਰਾਜਪੁਰਾ ਵੱਲੋਂ ਪ੍ਰਧਾਨ ਸੁਰਿੰਦਰ ਸੇਠੀ, ਪ੍ਰੋਜੈਕਟ ਚੇਅਰਮੈਨ ਡਾਕਟਰ ਐਮ ਐੱਲ ਵਰਮਾ, ਸੈਕਟਰੀ ਕਮਲ ਵਰਮਾ, ਖਜ਼ਾਨਚੀ ਸੁਭਾਸ਼ ਪਾਸੀ ਦੀ ਅਗਵਾਈ ਹੇਠ ਸੰਸਥਾ ਦੀ ਬਿਲਡਿੰਗ ਨੇੜੇ ਨਵੀ ਅਨਾਜ ਮੰਡੀ ਰਾਜਪੁਰਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਰਿੰਦਰ ਸੇਠੀ ਨੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਨ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਰਾਜਪੁਰਾ ਦੇ ਮਲਹੋਤਰਾ ਮਾਡਲ ਸਕੂਲ,ਰਿਸ਼ੀ ਮਾਡਲ ਸਕੂਲ ਤੇ ਏਪੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਗਿੱਧਾ, ਭੰਗੜਾ ਅਤੇ ਕਵਿਤਾਵਾਂ ਅਤੇ ਗੀਤ ਗਾ ਕੇ ਖੂਬ ਰੰਗ ਬੰਨ੍ਹਿਆ। ਪ੍ਰਧਾਨ ਸੁਰਿੰਦਰ ਸੇਠੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹਰੇਕ ਮਹੀਨੇ ਮੈਡੀਕਲ ਕੈਂਪ ਲਗਾ ਕੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕੀਤੀ। ਇਸ ਮੌਕੇ ਕਮਲ ਵਰਮਾ, ਸਮਾਜ ਸੇਵੀ ਪ੍ਰਦੀਪ ਨੰਦਾ, ਡਾਕਟਰ ਐਮ. ਐਲ ਵਰਮਾ ਵੀ, ਜਗਤਾਰ ਸਿੰਘ, ਸੁਭਾਸ਼ ਪਾਸੀ, ਮਨੁ ਚੋਪੜਾ, ਮਿੱਤਰਾ ਦੱਤ ਸ਼ਰਮਾ, ਅੰਗਰੇਜ਼ ਸਿੰਘ, ਅਸ਼ੋਕ ਕੁਮਾਰ, ਵਿਜੇ ਸੇਤੀਆ, ਬੀ ਐਸ ਵੋਹਰਾ, ਸੁਸ਼ਮਾ ਅਰੋੜਾ, ਧਰਮਪਾਲ ਅਹੂਜਾ, ਸੁਧੀਰ ਕੁਮਾਰ, ਵੀ ਕੇ ਸੇਤੀਆ ਅਤੇ ਹੋਰ ਸਮਾਜ ਸੇਵੀ ਹਾਜ਼ਰ ਸਨ।