ਭਾਰਤੀ ਜਨਤਾ ਪਾਰਟੀ ਦੀ ਸਨੌਰ ’ਚ ਇਤਿਹਾਸਕ ਰੈਲੀ ਅੱਜ ਭਾਰਤੀ ਜਨਤਾ ਪਾਰਟੀ ਦੀ ਸਨੌਰ ’ਚ ਇਤਿਹਾਸਿਕ ਰੈਲੀ ਅੱਜ
Publish Date: Fri, 20 Nov 2026 04:21 PM (IST)
Updated Date: Fri, 20 Nov 2026 04:25 PM (IST)
ਭਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜਾ : ਭਾਰਤੀ ਜਨਤਾ ਪਾਰਟੀ ਦੀ ਸਨੌਰ ਵਿਖੇ 21 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਰੈਲੀ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕਰਨਗੇ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿਚ ਸਨੌਰ ਤੋਂ ਸੀਨੀਅਰ ਭਾਜਪਾ ਆਗੂ ਸਤਪਾਲ ਸਿੰਘ ਪੂਨੀਆ ਵੱਲੋਂ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਰੈਲੀ ਦੇ ਪ੍ਰਬੰਧਾਂ, ਲੋਕਾਂ ਦੇ ਬੈਠਣ, ਆਵਾਜਾਈ ਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵੱਲੋਂ ਰੈਲੀ ਨੂੰ ਸਫਲ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਵੀ ਕੀਤਾ ਗਿਆ। ਸਤਪਾਲ ਸਿੰਘ ਪੂਨੀਆ ਨੇ ਕਿਹਾ ਕਿ 21 ਨਵੰਬਰ ਨੂੰ ਹੋਣ ਵਾਲੀ ਇਹ ਰੈਲੀ ਭਾਜਪਾ ਲਈ ਅਹਿਮ ਸਿਆਸੀ ਇਕੱਠ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਨੌਰ ਪਹੁੰਚਣ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ’ਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਆਗੂਆਂ ਅਤ ਵਰਕਰਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹੁਣ ਸਾਰਿਆਂ ਦੀਆਂ ਨਜ਼ਰਾਂ 21 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ਤੇ ਟਿਕੀਆਂ ਹੋਈਆਂ ਹਨ। ਇਸ ਮੌਕੇ ਗਿਆਨ ਚੰਦ ਸਾਬਕਾ ਚੇਅਰਮੈਨ, ਕੁਬੇਰ ਪੰਜੋਲਾ ਮੰਡਲ ਪ੍ਰਧਾਨ, ਹਰਜਿੰਦਰ ਸਿੰਘ ਪੰਜੋਲਾ, ਅੰਗਰੇਜ਼ ਸਿੰਘ ਪੰਜੋਲਾ, ਅਮਰਿੰਦਰ ਸਿੰਘ ਪੰਜੋਲਾ, ਭੁਪਿੰਦਰ ਸਿੰਘ ਪੰਜੋਲਾ, ਹੈਪੀ ਪੰਜੋਲਾ ਆਦਿ ਹਾਜ਼ਰ ਸਨ।