- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨੀ ਮਸਲਿਆਂ ਸਬੰਧੀ ਕੀਤੀ ਮੀਟਿੰਗ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਬਲਾਕ ਭਵਾਨੀਗੜ੍ਹ ਵਿਖੇ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂ ਸ਼ਾਮਲ ਹੋਏ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜ਼ਿਲਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ,ਜਿਲਾ ਪ੍ਰੈਸ ਸਕੱਤਰ ਜਸਪਾਲ ਸਿੰਘ ਘਰਾਚੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਬਲਾਕ ਦੇ ਜਰਨਲ ਸਕੱਤਰ ਜਸਵਿੰਦਰ ਸਿੰਘ ਕਪਿਆਲ ਨੇ ਕਿਹਾ ਜੋ ਕਿ ਪੰਜਾਬ ਸਰਕਾਰ ਸੰਗਰੂਰ ਜਿਲੇ ਦੀਆ ਤਕਰੀਬਨ 24 ਮੰਡੀਆਂ ਵਿੱਚੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੀ ਹੈ। ਉਸ ਸਬੰਧੀ ਮਾਰਕੀਟ ਕਮੇਟੀ ਦਫਤਰ ਵਿੱਚ ਸਰਕਾਰ ਦੇ ਇਸ ਫਰਮਾਨ ਦਾ ਸਖਤ ਵਿਰੋਧ ਕਰਦੇ ਹੋਏ ਨਾਰੇਬਾਜੀ ਕੀਤੀ ਗਈ ਤੇ ਕੇਦਰ ਦੀ ਸਰਕਾਰ ਤੇ ਪੰਜਾਬ ਸਰਕਾਰ ਤੋ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਖਰੀਦ 20 ਨਵੰਬਰ ਤੱਕ ਜਾਰੀ ਰੱਖੇ ਤਾਂ ਜੋ ਕਿਸਾਨਾਂ ਦਾ ਝੋਨਾ ਮੰਡੀਆਂ ਵਿੱਚ ਪਿਆ ਤੇ ਖੇਤਾਂ ਵਿੱਚ ਖੜਾ ਹੈ ਸਾਰੇ ਦਾ ਸਾਰਾ ਝੋਨਾ ਸਰਕਾਰੀ ਖਰੀਦ ਤੇ ਸਰਕਾਰ ਖਰੀਦ ਕਰੇ ਸਰਕਾਰ ਵੱਡੇ ਘਰਾਣਿਆਂ ਨੂੰ ਮੁਨਾਫਾ ਦੇਣ ਵਾਸਤੇ ਸਰਕਾਰੀ ਖਰੀਦ ਬੰਦ ਕਰ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਸ ਫਰਮਾਨ ਦਾ ਸਖਤ ਵਿਰੋਧ ਕਰਦੀ ਹੈ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਕਿਸਾਨਾਂ ਦੇ ਨਾਲ ਹਮੇਸ਼ਾ ਖੜੀ ਰਹੇਗੀ। ਇਸ ਮੌਕੇ ਕਰਮ ਸਿੰਘ ਮਾਝਾ, ਜਾਨਕ ਸਿੰਘ ਤੇ ਕਪਿਆਲ,ਲਖਵੀਰ ਸਿੰਘ ਕਪਿਆਲ, ਯਾਦਵਿੰਦਰ ਸਿੰਘ ਘਰਾਚੋ,ਰਸਪਾਲ ਸਿੰਘ ਭਵਾਨੀਗੜ,ਕਲਤਾਰ ਸਿੰਘ ਘਰਾਚੋਂ,ਅਵਤਾਰ ਸਿੰਘ, ਅਜਮੇਰ ਸਿੰਘ ਆਲੋਅਰਖ, ਅਮਰੀਕ ਸਿੰਘ ਘਰਾਚੋਂ, ਚਮਕੌਰ ਸਿੰਘ ਹੇਪੀ, ਦਰਸਨ ਸਿੰਘ ਹਾਜਰ ਸਨ।