ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ
Publish Date: Mon, 16 Feb 2026 04:43 PM (IST)
Updated Date: Mon, 16 Feb 2026 04:45 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਪਿੰਡ ਥੂਹਾ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਠੇਕੇਦਾਰ ਬੂਟਾ ਸਿੰਘ ਖਰਾਜਪੁਰ, ਸਟੇਟ ਮੈਂਬਰ ਗੁਰਦੀਪ ਸਿੰਘ ਮਰਦਾਂਪੁਰ, ਸਤਨਾਮ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ। ਇਸ ਮੌਕੇ ਜਥੇਬੰਦੀ ਦਾ ਵਿਸਥਾਰ ਕਰਦਿਆਂ ਹੋਇਆ ਗੁਰਵਿੰਦਰ ਸਿੰਘ ਨੂੰ ਇਕਾਈ ਪ੍ਰਧਾਨ ਥੂਹਾ, ਅਵਤਾਰ ਸਿੰਘ ਥੂਹਾ ਨੂੰ ਹਲਕਾ ਘਨੌਰ ਦਾ ਪ੍ਰਧਾਨ, ਜੁਝਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਇਕਾਈ ਪਿੰਡ ਥੂਹਾ, ਹਰਬੰਸ ਸਿੰਘ ਜਨਰਲ ਸਕੱਤਰ, ਦਿਲਬਾਗ ਸਿੰਘ ਸੀਨੀਅਰ ਮੀਤ ਪ੍ਰਧਾਨ ਸਰਕਲ ਸੰਭੂ, ਭੁਪਿੰਦਰ ਸਿੰਘ ਗਿੱਲ ਨੂੰ ਸੀਨੀਅਰ ਮੀਤ ਪ੍ਰਧਾਨ ਪਟਿਆਲਾ ਸ਼ਹਿਰੀ ਨਿਯੁਕਤ ਕਰਨ ਉਪਰੰਤ ਮੌਕੇ ਉੱਤੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੇ ਲਈ ਹਮੇਸ਼ਾ ਜਥੇਬੰਦੀ ਦਾ ਸਾਥ ਦੇਣਗੇ।